ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।पाणिनि की अष्टाध्यायी
ਇਹ ਸਫ਼ਾ ਵਿਕੀਪੀਡੀਆ ਲੇਖ ਦੇ ਅੰਦਾਜ਼ ਵਿਚ ਨਹੀਂ ਲਿਖਿਆ ਗਿਆ। ਹੋਰ ਚਰਚਾ ਲਈ ਇਸਦਾ ਗੱਲ-ਬਾਤ ਸਫ਼ਾ ਵੇਖਿਆ ਜਾ ਸਕਦਾ ਹੈ। ਮਿਹਰਬਾਨੀ ਕਰਕੇ ਇਸਨੂੰ ਵਿਕੀਪੀਡੀਆ ਅੰਦਾਜ਼ ਵਿਚ ਲਿਖੋ ਅਤੇ ਮਸਲਾ ਹੱਲ ਹੋਣ ਤੱਕ ਇਹ ਅਰਧ-ਸੂਚਨਾ ਨਾ ਹਟਾਓ। |
ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ।
ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ।
ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3. ਭਾਸ਼ਾ ਦੇ ਅਧਿਐਨ ਦਾ ਉਦੇਸ਼ ਇਸਦੀ ਅੰਦਰੂਨੀ ਬਣਤਰ ਦੀ ਖੋਜ ਕਰਨਾ ਹੈ। ਆਧੁਨਿਕ ਭਾਸ਼ਾ-ਵਿਗਿਆਨ ਨੂੰ ਗਤੀ ਪ੍ਰਦਾਨ ਕਰਨ ਵਾਲੇ ਦੂਜੇ ਭਾਸ਼ਾ-ਵਿਗਿਆਨੀ ਬੋਆਸ ਸਪੀਰ ਅਤੇ ਬਲੂਮ ਫੀਲਡ ਸਨ। ਬੋਆਸ ਨੇ ਸਮਕਾਲਿਕ ਵਰਣਨਾਤਮਿਕ ਅਧਿਐਨ ਤੇ ਬਲ ਦਿੱਤਾ। ਸਪੀਰ ਨੇ ਮਾਨਵ-ਵਿਗਿਆਨ ਅਤੇ ਸਮਾਜ-ਵਿਗਿਆਨ ਦੇ ਪਰਿਪੇਖ ਵਿੱਚ ਭਾਸ਼ਾ ਦੇ ਅਧਿਐਨ ਤੇ ਜ਼ੋਰ ਦਿੱਤਾ। ਬਲੂਮਫੀਲਡ ਨੇ ਵੀ ਵਰਣਨਾਤਮਿਕ ਭਾਸ਼ਾ-ਵਿਗਿਆਨ ਤੇ ਬਲ ਦਿੱਤਾ।
ਭਾਸ਼ਾ-ਵਿਗਿਆਨ ਦੇ ਕਈ ਸਕੂਲ ਸਨ ਜਿਵੇਂ ਬ੍ਰਿਟਿਸ਼ ਸਕੂਲ, ਲੰਦਨ ਸਕੂਲ, ਅਮਰੀਕੀ ਸਕੂਲ, ਕੋਪਨ ਹਾਗਨ ਅਤੇ ਪਰਾਗ ਸਕੂਲ।
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
ਸਰੋਤ: ਬਾਲ ਵਿਸ਼ਵਕੋਸ਼ (ਭਾਸ਼ਾ, ਸਾਹਿਤ ਅਤੇ ਸੱਭਿਆਚਾਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
This article uses material from the Wikipedia ਪੰਜਾਬੀ article ਭਾਸ਼ਾ ਵਿਗਿਆਨ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.