ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ 12% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਸਾਡੀ ਧਰਤੀ ’ਤੇ ਜੀਵਨ 26 ਰਸਾਇਣਕ ਤੱਤਾਂ ਦੇ ਸੁਮੇਲ ਤੋਂ ਬਣਿਆ ਹੈ। ਛੇ ਰਸਾਇਣਕ ਮੂਲਾਂ ਜਿਵੇਂ ਕਾਰਬਨ, ਹਾਈਡਰੋਜਨ, ਨਾਈਟਰੋਜਨ, ਆਕਸੀਜਨ, ਫ਼ਾਸਫ਼ੋਰਸ ਅਤੇ ਸਲਫਰ ਤੋਂ 95 ਫ਼ੀਸਦੀ ਜੀਵਨ ਬਣਿਆ ਹੈ। ਇਹ ਛੇ ਤੱਤ ਹੀ ਧਰਤੀ ’ਤੇ ਜੀਵਨ ਦੀ ਅਸਲੀ ਮੁੱਢਲੀ ਸੰਰਚਨਾ ਹਨ। ਪਾਣੀ ਅਜਿਹਾ ਘੋਲਕ ਹੈ ਜਿਸ ਦੁਆਰਾ ਕਈ ਜੀਵ ਰਸਾਇਣਕ ਕਿਰਿਆਵਾਂ ਬਣਦੀਆਂ ਹਨ। ਧਰਤੀ ’ਤੇ ਆਕਸੀਜਨ, ਨਾਈਟਰੋਜਨ ਤੇ ਪਾਣੀ ਦੀ ਬਹੁਤਾਤ ਹੈ। ਇੱਕ ਸੈੱਲ ਜੀਵ ਪਹਿਲਾਂ ਪਾਣੀ ਵਿੱਚ ਹੀ ਪੈਦਾ ਹੋਏ ਸਨ। ਉਸ ਤੋਂ ਬਾਅਦ ਦੋ ਸੈਲੇ ਜੀਵ ਤੇ ਫਿਰ ਹੌਲੀ-2 ਹੋਰ ਜੀਵ, ਜਾਨਵਰ ਅਤੇ ਮਨੁੱਖ ਆਦਿ ਬਣੇ।
ਪਲੇਟ ਦਾ ਨਾਮ | ਖੇਤਰਫਲ 106 km2 |
---|---|
ਪ੍ਰਸ਼ਾਤ ਪਲੇਟ | 103.3 |
ਅਫਰੀਕਨ ਪਲੇਟ | 78.0 |
ਉੱਤਰੀ ਅਮਰੀਕਾ ਪਲੇਟ | 75.9 |
ਯੂਰਪ ਪਲੇਟ | 67.8 |
ਅੰਟਾਰਕਟਿਕ ਪਲੇਟ | 60.9 |
ਹਿੰਦ-ਅਸਟ੍ਰੇਲੀਆ ਪਲੇਟ | 47.2 |
ਦੱਖਣੀ ਅਮਰੀਕਾ ਪਲੇਟ | 43.6 |
ਧਰਤੀ ਦੀ ਕੋਰ ਤੋਂ ਬਾਹਰੀ ਪੇਪੜੀ ਤੱਕ ਦਾ ਚਿੱਤਰ (ਪੈਰਾਨੇ ਮੁਤਾਬਕ ਨਹੀਂ) | ਡੁਘਾ (ਕਿਲੋਮੀਟਰ) | ਪਰਤ | ਘਣਤਾ ਗ੍ਰਾਮ/ਸਮ3 |
---|---|---|---|
0–60 | ਲਿਥੋਸਫੀਅਰ | — | |
0–35 | ਪੇਪੜੀ | 2.2–2.9 | |
35–60 | ਮੈਂਟਲ ਉਪਰਲਾ ਭਾਗ | 3.4–4.4 | |
35–2890 | ਮੈਂਟਲ | 3.4–5.6 | |
100–700 | ਅਸਥੇਨੋਸਫੀਅਰ | — | |
2890–5100 | ਉਪਰੀ ਕੋਰ | 9.9–12.2 | |
5100–6378 | ਅੰਦਰੀ ਕੋਰ | 12.8–13.1 |
ਸੂਰਜ ਮੰਡਲ |
---|
ਸੂਰਜ • ਬੁੱਧ • ਸ਼ੁੱਕਰ • ਪ੍ਰਿਥਵੀ • ਮੰਗਲ • ਬ੍ਰਹਿਸਪਤੀ • ਸ਼ਨੀ • ਯੂਰੇਨਸ • ਵਰੁਣ • ਪਲੂਟੋ • ਸੀਰੀਸ• ਹਉਮੇਆ • ਮਾਕੇਮਾਕੇ • ਐਰਿਸ |
ਗ੍ਰਹਿ • ਬੌਣਾ ਗ੍ਰਹਿ • ਉਪਗ੍ਰਹਿ - ਚੰਦਰਮਾ • ਮੰਗਲ ਦੇ ਉਪਗ੍ਰਹਿ • ਤਾਰਾਨੁਮਾ ਗ੍ਰਹਿ • ਬ੍ਰਹਿਸਪਤੀ ਦੇ ਉਪਗ੍ਰਹਿ • ਸ਼ਨੀ ਦੇ ਉਪਗ੍ਰਹਿ • ਯੂਰੇਨਸ ਦੇ ਉਪਗ੍ਰਹਿ • ਵਰੁਣ ਦੇ ਉਪਗ੍ਰਹਿ • ਯਮ ਦੇ ਉਪਗ੍ਰਹਿ • ਐਰਿਸ ਦੇ ਉਪਗ੍ਰਹਿ |
ਛੋਟੀਆਂ ਵਸਤੂਆਂ: ਉਲਕਾ • ਤਾਰਾਨੁਮਾ ਗ੍ਰਹਿ (ਤਾਰਾਨੁਮਾ ਗ੍ਰਹਿ ਘੇਰਾ ) • ਕਿੰਨਰ • ਵਰੁਣ-ਪਾਰ ਵਸਤੂਆਂ (ਕਾਈਪਰ ਘੇਰਾ/ਬਿਖਰਿਆ ਚੱਕਰ ) • ਧੂਮਕੇਤੂ (ਔਰਟ ਬੱਦਲ) • ਉੱਡਣ ਤਸ਼ਤਰੀ • ਸੂਰਜ ਗ੍ਰਹਿਣ • ਚੰਦ ਗ੍ਰਹਿਣ |
This article uses material from the Wikipedia ਪੰਜਾਬੀ article ਧਰਤੀ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.