ਅਰਦਾਸ

ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ,ਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ।

ਅਰਦਾਸ
ਗੁਰੂ ਨਾਨਕ ਐਨ.ਐਸ.ਜੇ., ਹੈਂਡਸਵਰਥ ਦੇ ਮੌਜੂਦਾ ਮੁਖੀ ਨਾਰੰਗ ਸਿੰਘ, ਅਰਦਾਸ ਕਰ ਰਹੇ ਹਨ
    ਨਾਨਕ ਕੀ ਅਰਦਾਸਿ ਸੁਣੀਜੈ।।
    ਕੇਵਲ ਨਾਮੁ ਰਿਦੇ ਮਹਿ ਦੀਜੈ।।

— ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 389

ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ! ਜੇ ਪ੍ਰਵਾਨ ਕਰੋ ਤਾਂ ਮੈਂ ਆਪ ਜੀ ਦੇ ਗੁਣ ਗਾਉਂਦਿਆਂ-ਗਾਉਂਦਿਆਂ ਨਾਮ ਜਸ ਵਿੱਚ ਲੀਨ ਹੋ ਜਾਵਾਂ। ਜੇ ਤੇਰੇ ਅੰਦਰ ਗੁੱਸਾ ਆ ਜਾਵੇ, ਦੁੱਖ ਆ ਜਾਵੇ ਤਾਂ ਗੁਰੂ ਅਮਰਦਾਸ ਜੀ ਨੂੰ ਯਾਦ ਕਰ। ਜਦੋਂ ਬਾਬਾ ਦਾਤੂ ਨੇ ਗੁਰੂ ਜੀ ਨੂੰ ਲੱਤ ਕੱਢ ਮਾਰੀ ਤਾਂ ਗੁਰੂ ਜੀ ਨੇ ਬਾਬਾ ਦਾਤੂ ਦੇ ਪੈਰ ਫੜ ਕੇ ਕਿਹਾ, ‘‘ਮੇਰੀਆਂ ਹੱਡੀਆਂ ਸਖਤ ਹਨ, ਤੁਹਾਡੇ ਕੋਮਲ ਚਰਨਾਂ ’ਤੇ ਸੱਟ ਤਾਂ ਨਹੀਂ ਲੱਗ ਗਈ?’’ ਕਿਤਨੀ ਨਿਮਰਤਾ ਅਤੇ ਪਿਆਰ ਸੀ ਉਹਨਾਂ ਦੇ ਅੰਦਰ। ਜਿਹੜਾ ਇਨਸਾਨ ਸਿਮਰਨ ਕਰਦਾ ਹੈ, ਉਸ ਦੇ ਅੰਦਰ ਅਹੰਕਾਰ ਨਹੀਂ ਆਉਂਦਾ।

"ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ।।"

—ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 519

ਕੀ ਹੈ ਅਰਦਾਸ?

ਅਰਦਾਸ ਵਿੱਚ ਦਸਾਂ ਗੁਰੂ ਸਾਹਿਬਾਂ ਨੂੰ ਧਿਆਇਆ ਗਿਆ ਹੈ। ਇਸ ਵਿੱਚ ਇਕ-ਇਕ ਅੱਖਰ ਪਹਿਲਾਂ ਜੀਵਿਆ ਗਿਆ ਹੈ, ਨਾਮ ਜਪਿਆ ਗਿਆ ਹੈ, ਵੰਡ ਕੇ ਛਕਿਆ ਗਿਆ ਹੈ, ਦੇਗ ਚਲਾਈ ਗਈ ਹੈ, ਤੇਗ ਵਹਾਈ ਗਈ ਹੈ, ਵੇਖ ਕੇ ਅਣਡਿੱਠ ਕੀਤਾ ਗਿਆ ਹੈ, ਭਾਣੇ ਨੂੰ ਮਿੱਠਾ ਕਰ ਕੇ ਮੰਨਿਆ ਗਿਆ ਹੈ। ਸਿੱਖਾਂ ਦਾ ਕੋਈ ਵੀ ਜੀਵਨ ਸੰਸਕਾਰ ਤੇ ਕੋਈ ਵੀ ਧਰਮ ਸਮਾਗਮ ਇਸ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ। ਜਿੰਨਾ ਚਿਰ ਕੌਮ ਦਾ ਜੀਵਨ ਤੁਰਿਆ ਰਹੇਗਾ, ਅਰਦਾਸ ਦਾ ਵਿਗਾਸ ਹੁੰਦਾ ਹੀ ਰਹੇਗਾ। ਸ਼ਾਇਦ ਹੀ ਕਿਸੇ ਇਤਿਹਾਸਕਾਰ ਨੇ ਆਪਣੀ ਕੌਮ ਦਾ ਇਤਿਹਾਸ ਇਤਨੇ ਥੋੜ੍ਹੇ ਸ਼ਬਦਾਂ ਵਿੱਚ ਇਤਨੀ ਪ੍ਰਬੀਨਤਾ ਨਾਲ ਚਿਤਰਿਆ ਹੋਵੇ।

    ਇਕ ਨਾਨਕ ਕੀ ਅਰਦਾਸਿ ਜੋ ਤੁਧੁ ਭਾਵਸੀ।।
    ਮੈ ਦੀਜੈ ਨਾਮ ਨਿਵਾਸੁ ਰਹਿ ਗੁਣ ਗਾਵਸੀ।।

— ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 752

      ਇਹ ਅਰਦਾਸੁ ਹਮਾਰੀ ਸੁਆਮੀ। ਵਿਸਰੁ ਨਾਹੀ ਸੁਖਦਾਤੇ।।

ਨਾਮ ਦਾਤ ਬਖਸ਼ੋ

ਹੇ ਸੱਚੇ ਪਾਤਸ਼ਾਹ ਜੀਓ। ਸਾਡੀ ਬੇਨਤੀ ਪ੍ਰਵਾਨ ਕਰੋ ਅਤੇ ਸਾਡੇ ਹਿਰਦੇ ਵਿੱਚ ਆਪਣੇ ਨਾਂ ਦੀ ਦਾਤ ਬਖਸ਼ੋ। ਨਾਮ ਦੀ ਦਾਤ ਤਾਂ ਹੀ ਪ੍ਰਾਪਤ ਹੋਣੀ ਹੈ ਜੇ ਤੂੰ ਸਤਿਗੁਰੂ ਨਾਲ ਜੁੜੇਗਾ। ਲਾਲਚ ਛੱਡੇਗਾ, ਉਦਮ ਕਰੇਗਾ, ਮਿਹਨਤ ਕਰੇਗਾ, ਕਿਰਤ ਕਰੇਗਾ, ਜੇ ਅੰਦਰ ਨੂੰ ਟਿਕਾਉਣਾ ਹੈ ਤਾਂ ਹੀ ਤੂੰ ਸਤਿਗੁਰੂ ਨਾਲ ਜੁੜ ਸਕਦਾ ਹੈਂ।

ਨਿਮਰਤਾ

ਅਰਦਾਸ ਨਾਲ ਸਿੱਖ ਦੇ ਮਨ ਵਿੱਚ ਨਿਮਰਤਾ ਆਉਂਦੀ ਹੈ, ਹਊਮੈਂ ਦਾ ਪਰਦਾ ਦੂਰ ਹੁੰਦਾ ਹੈ। ਹਰ ਜੀਵ ਨੂੰ ਆਪਣੀਆਂ ਸਾਰੀਆਂ ਸਿਆਣਪਾਂ ਛੱਡ ਕੇ, ਤਨ-ਮਨ ਪ੍ਰਭੂ ਦਰ ’ਤੇ ਅਰਪਣ ਕਰ ਕੇ, ਨਾਮ ਦੀ ਦਾਤ ਮੰਗਣੀ ਚਾਹੀਦੀ ਹੈ।

"ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ।।"

— ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 747

ਅਰਦਾਸਿ

    ੴ ਵਾਹਿਗੁਰੂ ਜੀ ਕੀ ਫ਼ਤਹਿ॥
    ਸ੍ਰੀ ਭਗੌਤੀ ਜੀ ਸਹਾਇ॥
    ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥
    ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥ ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥ ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ ਸਭ ਥਾਂਈ ਹੋਇ ਸਹਾਇ॥ ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥ ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!
    ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖ਼ਾਲਸਾ ਜੀ ! ਬੋਲੋ ਜੀ ਵਾਹਿਗੁਰੂ!
    ਜਿਹਨਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖ਼ਾਲਸਾ ਜੀ! ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!
    ਪ੍ਰਿਥਮੇ ਸਰਬੱਤ ਖ਼ਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖ਼ਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖ਼ਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ!
    ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ, ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ!!! ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ।
    ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ! ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਹਨਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ।
    ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ…..ਦੀ ਅਰਦਾਸ ਹੈ ਜੀ।
    ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ।
    ਸੇਈ ਪਿਆਰੇ ਮੇਲ, ਜਿਹਨਾਂ ਮਿਲਿਆਂ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।
    ਇਸ ਤੋਂ ਉੱਪਰੰਤ ਅਰਦਾਸ ਵਿੱਚ ਸ਼ਾਮਲ ਹੋਣ ਵਾਲੀ ਸਾਰੀ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਦਬ ਨਾਲ ਮੱਥਾ ਟੇਕੇ ਅਤੇ ਫਿਰ ਖੜ੍ਹੇ ਹੋ ਕੇ ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ’ ਬੁਲਾਵੇ। ਉਪ੍ਰੰਤ ‘ਬੋਲੇ ... ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਕਈ, ਜਾਂ ਪੰਜ, ਜੈਕਾਰੇ ਛੱਡੇ ਜਾਣ।

ਅਰਦਾਸ ਕਿਵੇ ਕਰੀ ਜਾਵੇ

  • ਅਰਦਾਸ ਹੋਣ ਸਮੇਂ ਸੰਗਤ ‘ਚ ਹਾਜ਼ਰ ਸਾਰੇ ਇਸਤਰੀ ਪੁਰਸ਼ਾਂ ਨੂੰ ਹੱਥ ਜੋੜ ਕੇ ਖਲੋਣਾ ਚਾਹੀਦਾ ਹੈ। ਜੋ ਸੱਜਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਾ ਹੋਵੇ, ਉਹ ਭੀ ਉੱਠ ਕੇ ਚੌਰ ਕਰੇ।
  • ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਖੜ੍ਹੋ ਕੇ, ਹੱਥ ਜੋੜ ਕੇ ਅਰਦਾਸ ਕਰੇ। ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰ ਕੇ ਅਰਦਾਸ ਕਰੋ, ਪ੍ਰਵਾਨ

"ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ।। "

— ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 519

  • ਜਦੋਂ ਕੋਈ ਖਾਸ ਅਰਦਾਸ ਕਿਸੇ ਇੱਕ ਜਾਂ ਵਧੀਕ ਆਦਮੀਆਂ ਵਲੋਂ ਹੋਵੇ, ਤਾਂ ਉਹਨਾਂ ਤੋਂ ਬਿਨਾਂ ਸੰਗਤ ਵਿੱਚ ਬੈਠੇ ਹੋਰਨਾਂ ਦਾ ਉਠਣਾ ਜ਼ਰੂਰੀ ਨਹੀਂ।

ਹਵਾਲੇ

Tags:

ਅਰਦਾਸ ਕੀ ਹੈ ?ਅਰਦਾਸ ਨਾਮ ਦਾਤ ਬਖਸ਼ੋਅਰਦਾਸ ਨਿਮਰਤਾਅਰਦਾਸ ਿਅਰਦਾਸ ਕਿਵੇ ਕਰੀ ਜਾਵੇਅਰਦਾਸ ਹਵਾਲੇਅਰਦਾਸ

🔥 Trending searches on Wiki ਪੰਜਾਬੀ:

ਸੂਫ਼ੀ ਕਾਵਿ ਦਾ ਇਤਿਹਾਸਪੰਜਾਬੀ ਲੋਕ ਖੇਡਾਂਤਰਸੇਮ ਜੱਸੜਗੁਰਦੁਆਰਿਆਂ ਦੀ ਸੂਚੀਸਵੈ-ਜੀਵਨੀਸੁਲਤਾਨ ਬਾਹੂਯੂਨੀਕੋਡਰਣਜੀਤ ਸਿੰਘਮਨੋਵਿਗਿਆਨ2015ਉਰਦੂਔਰਤਾਂ ਦੇ ਹੱਕਛੰਦਕੜਾਵਿਕੀਮੀਡੀਆ ਸੰਸਥਾਪੰਜਾਬੀ ਕੈਲੰਡਰਮਨੁੱਖਵਾਹਿਗੁਰੂਢਿੱਡ ਦਾ ਕੈਂਸਰਪਾਕਿਸਤਾਨਡਾ. ਹਰਿਭਜਨ ਸਿੰਘਸਿੱਖ ਧਰਮਕੁੱਲ ਘਰੇਲੂ ਉਤਪਾਦਨਜੋੜਸ਼ਿਵ ਸਿੰਘਪਟਿਆਲਾਮੁਨਾਜਾਤ-ਏ-ਬਾਮਦਾਦੀਬਾਬਾ ਜੀਵਨ ਸਿੰਘਸਾਹਿਤਸੋਨਮ ਵਾਂਗਚੁਕ (ਇੰਜੀਨੀਅਰ)ਟੰਗਸਟੰਨਅਕਬਰਬੇਰੁਜ਼ਗਾਰੀਭਾਰਤ ਦਾ ਸੰਵਿਧਾਨਸਾਈ ਸੁਧਰਸਨਕਾਰਕ26 ਅਕਤੂਬਰਸੰਯੁਕਤ ਰਾਜਸ਼ਬਦ-ਜੋੜਆਇਰਿਸ਼ ਭਾਸ਼ਾਪ੍ਰਿੰਸੀਪਲ ਤੇਜਾ ਸਿੰਘਦਸਮ ਗ੍ਰੰਥਐਕਸ (ਅੰਗਰੇਜ਼ੀ ਅੱਖਰ)ਓਪਨਹਾਈਮਰ (ਫ਼ਿਲਮ)ਸੁਬੇਗ ਸਿੰਘਅਮਰ ਸਿੰਘ ਚਮਕੀਲਾਜੋਤੀਰਾਓ ਫੂਲੇਪੰਜਾਬੀ ਮੁਹਾਵਰੇ ਅਤੇ ਅਖਾਣਸ਼ਬਦਕੋਸ਼ਭਾਰਤ ਦਾ ਆਜ਼ਾਦੀ ਸੰਗਰਾਮਭਗਤ ਨਾਮਦੇਵਭਾਈ ਗੁਰਦਾਸਚਾਰ ਸਾਹਿਬਜ਼ਾਦੇਪੂਰਨ ਸਿੰਘਚਿੱਟਾ ਲਹੂਸ਼ੁੱਕਰਵਾਰਸੁਜਾਨ ਸਿੰਘਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾਨਿੱਕੀ ਕਹਾਣੀਵਿਸ਼ਵ ਸੰਸਕ੍ਰਿਤ ਕਾਨਫ਼ਰੰਸ27 ਮਾਰਚਭਾਰਤੀ ਪੰਜਾਬੀ ਨਾਟਕਸੁਖਦੇਵ ਥਾਪਰਨਾਗਰਿਕਤਾਮੀਡੀਆਵਿਕੀਸਿੱਧੂ ਮੂਸੇ ਵਾਲਾਮੁਕਤਸਰ ਦੀ ਮਾਘੀਸ੍ਰੀ ਚੰਦਠੰਢੀ ਜੰਗਬੁਝਾਰਤਾਂਸੁਭਾਸ਼ ਚੰਦਰ ਬੋਸਅੰਮ੍ਰਿਤਸਰ🡆 More