ਛੋਟਾ ਘੱਲੂਘਾਰਾ

Coord:31.964444, 75.469722

ਛੋਟਾ ਘੱਲੂਘਾਰਾ ([tʃʰoʈɑ kə̀lːuɡɑ̀ɾɑ]) ਸਿੱਖਾਂ ਅਤੇ ਮੁਗਲਾਂ ਦਰਮਿਆਨ 17 ਮਈ 1746 ਈ: ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਛੰਭ 'ਚ ਵਾਪਰਿਆ ਖੂਨੀ ਦੁਖਾਂਤ, ਜੋ ਇਤਿਹਾਸ ਵਿੱਚ ਛੋਟੇ ਘੱਲੂਘਾਰੇ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਦੂਜੇ ਘਲੂਘਾਰੇ ਸਮੇਂ ਕੀਤੇ ਵੱਡਾ ਕਤਲਾਮ ਹੋਇਆ ਸੀ ਇਸ ਲਈ ਇਸਨੂੰ ਵਖਰਾਉਣ ਦੇ ਮੰਤਵ ਨਾਲ ਇਸਨੂੰ ਛੋਟਾ ਘਲੂਘਾਰਾ ਕਿਹਾ ਜਾਣ ਲੱਗਿਆ। ਕਾਹਨੂੰਵਾਨ ਦਾ ਛੰਭ ਜੋ ਗੁਰਦਾਸਪੁਰ ਤੋਂ ਮੁਕੇਰੀਆਂ ਨੂੰ ਜਾਂਦੀ ਸੜਕ ਉੱਤੇ 8 ਕਿਲੋਮੀਟਰ ਦੂਰ ਫੌਜੀ ਛਾਉਣੀ ਤਿੱਬੜ ਤੋਂ ਸੱਜੇ ਪਾਸੇ ਨੂੰ 4 ਕਿਲੋਮੀਟਰ ਦੂਰ ਸਥਿਤ ਹੈ।

ਇਤਿਹਾਸ

ਇਸ ਵਿੱਚ ਲੱਗਭਗ 10-12ਹਜ਼ਾਰ ਸਿੰਘਾਂ ਦੀ ਸ਼ਹੀਦੀ ਹੋਈ। ਜਦੋਂ 18ਵੀਂ ਸਦੀ ਦੇ ਅੱਧ ਵਿੱਚ ਦੀਵਾਨ ਲਖਪਤ ਰਾਏ ਦੇ ਭਰਾ ਤੇ ਐਮਨਾਬਾਦ ਦੇ ਫੌਜਦਾਰ ਜਸਪਤ ਰਾਏ ਦੀ ਪਿੰਡ ਖੋਖਰਾਂ ਵਿਖੇ ਸਿੰਘਾਂ ਨਾਲ ਲੜਾਈ ਦੌਰਾਨ ਮੌਤ ਹੋ ਗਈ ਤਾਂ ਦੀਵਾਨ ਲਖਪਤ ਰਾਏ ਨੇ ਭਰਾ ਦੀ ਮੌਤ ਦਾ ਬਦਲਾ ਲੈਣ ਦਾ ਪ੍ਰਣ ਕੀਤਾ। ਉਸ ਨੇ ਸਿੱਖਾਂ ਦਾ ਖੁਰਾ-ਖੋਜ ਮਿਟਾਉਣ ਦੀ ਕਸਮ ਖਾਧੀ ਤੇ ਲਾਹੌਰ ਦੇ ਸ਼ਾਹੀ ਗਵਰਨਰ ਯਾਹੀਆ ਖਾਂ ਤੋਂ ਵੱਡੀ ਸ਼ਾਹੀ ਫੌਜ ਇਕੱਤਰ ਕੀਤੀ। ਅਗਲੇ ਹੀ ਦਿਨ ਲਾਹੌਰ ਵਿੱਚ ਮੱਸਿਆ ਦੇ ਦਿਨ ਉਸ ਨੇ ਬਾਜ਼ਾਰ ਵਿੱਚ ਜਾਂਦੇ ਹਰ ਸਿੱਖ ਨੂੰ ਕਤਲ ਕਰਨਾ ਸ਼ੁਰੂ ਕਰ ਦਿੱਤਾ।

ਲੜਾਈ ਦਾ ਅਰੰਭ

ਜਦੋਂ ਇਸ ਦਰਦਨਾਕ ਘਟਨਾ ਦੀ ਦੁਖਦਾਈ ਖ਼ਬਰ ਸਿੱਖ ਜਰਨੈਲ ਨਵਾਬ ਕਪੂਰ ਸਿੰਘ ਨੂੰ ਮਿਲੀ ਤਾਂ ਉਨ੍ਹਾਂ ਉਸ ਸਮੇਂ ਦੇ ਸਾਰੇ ਸਿੱਖ ਜਰਨੈਲਾਂ ਨੂੰ ਸੁਨੇਹੇ ਭੇਜ ਕੇ ਫੌਜਾਂ ਸਮੇਤ ਕਾਹਨੂੰਵਾਨ ਦੇ ਛੰਭ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਅਪੀਲ ਨਾਲ ਵੱਖ-ਵੱਖ ਜਰਨੈਲ ਆਪਣੇ ਜਥਿਆਂ ਸਮੇਤ ਕਾਹਨੂੰਵਾਨ ਦੇ ਛੰਭ ਵਿੱਚ ਪੁੱਜ ਗਏ, ਜਿਥੇ ਸਿੱਖ ਫੌਜਾਂ ਦੀ ਗਿਣਤੀ 25 ਹਜ਼ਾਰ ਦੇ ਲਗਭਗ ਹੋ ਗਈ। ਦੂਜੇ ਪਾਸੇ ਦੀਵਾਨ ਲਖਪਤ ਰਾਏ ਨੇ ਲੱਖਾਂ ਦੀ ਫੌਜ ਲੈ ਕੇ ਸਿੱਖਾਂ ਦਾ ਪਿੱਛਾ ਕਰਦਿਆਂ ਇਸ ਅਸਥਾਨ ਉੱਤੇ ਪਹੁੰਚ ਕੇ ਘੇਰਾ ਪਾ ਲਿਆ। ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ, ਗੁਰਦਾਸਪੁਰ ਤੇ ਬਿਆਸ ਦਰਿਆ ਨਾਲ ਜੁੜੇ ਇਸ ਵਿਸ਼ਾਲ ਛੰਭ 'ਚ ਪੁੱਜੀ ਸ਼ਾਹੀ ਫੌਜ ਨੇ ਪੁਲਿਸ ਚੌਕੀਆਂ ਕਾਇਮ ਕੀਤੀਆਂ ਤੇ ਖਾਸ-ਖਾਸ ਟਿਕਾਣਿਆਂ ਉੱਤੇ ਤੋਪਾਂ ਵੀ ਬੀੜ ਦਿੱਤੀਆਂ। ਛੰਭ ਨੇੜਲੇ ਵਸਨੀਕ ਲੋਕਾਂ ਨੂੰ ਸਿੱਖਾਂ ਦੀ ਹਰ ਸਰਗਰਮੀ ਸੰਬੰਧੀ ਜਾਣਕਾਰੀ ਦੇਣ ਲਈ ਹਦਾਇਤਾਂ ਜਾਰੀ ਕਰ ਕੇ, ਪਹਾੜੀ ਰਾਜਿਆਂ ਨਾਲ ਸੰਪਰਕ ਬਣਾ ਕੇ ਸ਼ਾਹੀ ਫੌਜਾਂ ਨੇ ਸਿੱਖਾਂ ਨੂੰ ਮੁਕਾਉਣਾ ਸ਼ੁਰੂ ਕਰ ਦਿੱਤਾ। ਇਧਰ ਸਿੰਘ ਵੀ ਰਾਤ ਵੇਲੇ ਜੰਗਲ ਤੋਂ ਬਾਹਰ ਨਿਕਲਦੇ ਤੇ ਲਖਪਤ ਰਾਏ ਦੀਆਂ ਫੌਜਾਂ ਦਾ ਕਤਲੇਆਮ ਕਰ ਕੇ ਰਾਸ਼ਨ ਤੇ ਹਥਿਆਰ ਲੁੱਟ ਕੇ ਆਪਣੇ ਟਿਕਾਣਿਆਂ ਉੱਤੇ ਜਾ ਬਹਿੰਦੇ। ਇਸ ਛੰਭ ਦਾ ਘੇਰਾ ਲਗਭਗ 3 ਮਹੀਨੇ ਚੱਲਿਆ ਤੇ ਇਸ ਲੰਬੀ ਚਲਦੀ ਗੁਰੀਲਾ ਲੜਾਈ 'ਚ ਸਿੰਘਾਂ ਦਾ ਰਾਸ਼ਨ ਪਾਣੀ ਖ਼ਤਮ ਹੋ ਗਿਆ ਤੇ ਇਸ ਨਾਲ ਸਿੰਘਾਂ ਦਾ ਜਾਨੀ ਨੁਕਸਾਨ ਵੀ ਹੋਣਾ ਅਰੰਭ ਹੋ ਗਿਆ ਪਰ ਸਿੰਘਾਂ ਨੇ ਫਿਰ ਵੀ ਹਠ ਨਹੀਂ ਛੱਡਿਆ। ਸਿੰਘਾਂ ਦੇ ਰਾਸ਼ਨ ਦੇ ਚਾਲੇ ਪੈਣ ਦੀ ਖ਼ਬਰ ਜਦੋਂ ਮੁਲਤਾਨ ਦੇ ਵਜ਼ੀਰ ਕੌੜਾ ਮੱਲ ਨੂੰ ਲੱਗੀ ਤਾਂ ਉਸ ਨੇ ਹਜ਼ਾਰਾਂ ਖੱਚਰਾਂ, ਘੋੜਿਆਂ ਉੱਤੇ ਰਾਸ਼ਨ ਲੱਦ ਕੇ ਜੰਮੂ ਨੂੰ ਭੇਜਣ ਲਈ ਇੱਕ ਵਪਾਰੀ ਨੂੰ ਤੋਰ ਦਿੱਤਾ ਤੇ ਦੂਸਰੇ ਪਾਸੇ ਖੁਫ਼ੀਆ ਤੌਰ ਉੱਤੇ ਸਿੰਘਾਂ ਨੂੰ ਸੁਨੇਹਾ ਭੇਜ ਦਿੱਤਾ ਕਿ ਜਦੋਂ ਇਹ ਰਾਸ਼ਨ ਵਾਲੇ ਘੋੜੇ, ਖੱਚਰਾਂ ਤੁਹਾਡੇ ਨੇੜਿਉਂ ਗੁਜ਼ਰਨ ਤਾਂ ਲੁੱਟ ਲਏ ਜਾਣ। ਇਹ ਸਿੰਘਾਂ ਲਈ ਇੱਕ ਖੁਸ਼ੀ ਵਾਲੀ ਖ਼ਬਰ ਸੀ ਤੇ ਉਨ੍ਹਾਂ ਨੇ ਇੰਜ ਹੀ ਕੀਤਾ। ਜਦੋਂ ਵਪਾਰੀ ਕਾਹਨੂੰਵਾਨ ਦੇ ਛੰਭ ਨੇੜਿਓਂ ਗੁਜ਼ਰ ਰਿਹਾ ਸੀ ਤਾਂ ਸਿੰਘਾਂ ਨੇ ਇਹ ਸਾਰਾ ਰਾਸ਼ਨ ਆਪਣੇ ਹੱਥਾਂ 'ਚ ਕਰ ਲਿਆ, ਜਿਸ ਨਾਲ ਸਿੱਖ ਜਰਨੈਲਾਂ ਨੂੰ ਭਾਰੀ ਰਾਹਤ ਮਿਲੀ ਤੇ ਸਿੰਘਾਂ ਦੇ ਹੌਸਲੇ ਹੋਰ ਬੁਲੰਦ ਹੋ ਗਏ। ਕੌੜਾ ਮੱਲ ਦੀ ਇਸੇ ਨੇਕੀ ਕਰ ਕੇ ਉਸ ਨੂੰ ਸਿੱਖ ਇਤਿਹਾਸ 'ਚ ਮਿੱਠਾ ਮੱਲ ਵੀ ਕਿਹਾ ਜਾਂਦਾ ਹੈ। ਉਧਰ ਲਖਪਤ ਰਾਏ ਦੇ ਮਾਮਾ ਤੇ ਪੁੱਤਰ ਸਿੰਘਾਂ ਹੱਥੋਂ ਮਾਰੇ ਗਏ ਅਤੇ ਉਹ ਆਪਣੀ ਹਾਰ ਨੂੰ ਵੇਖ ਕੇ ਘਟੀਆ ਤੌਰ-ਤਰੀਕਿਆਂ ਉੱਤੇ ਉਤਰ ਆਇਆ। ਉਸ ਨੇ ਸੋਚਿਆ ਕਿ ਉਹ ਦਿੱਲੀ ਦਰਬਾਰ ਜਾ ਕੇ ਕੀ ਮੂੰਹ ਵਿਖਾਏਗਾ? ਉਸ ਨੇ ਨੇੜਲੇ ਪਿੰਡਾਂ ਦੇ ਲੁਹਾਰ, ਤਰਖਾਣ ਇਕੱਠੇ ਕਰ ਕੇ ਇਸ ਛੰਭਨੁਮਾ ਜੰਗਲ ਦੇ ਰੁੱਖਾਂ ਨੂੰ ਕਟਵਾ ਕੇ ਚੁਫੇਰਿਉਂ ਅੱਗ ਲਗਵਾ ਦਿੱਤੀ, ਜਿਸ ਨਾਲ ਸਿੰਘਾਂ ਨੂੰ ਚਾਰ-ਚੁਫੇਰਿਉਂ ਮੁਸੀਬਤਾਂ ਪੈ ਗਈਆਂ।

ਲੜਾਈ ਸ਼ੁਰੂ

ਇਕ ਜੇਠ-ਹਾੜ੍ਹ ਦੀ ਅੱਤ ਦੀ ਗਰਮੀ, ਦੂਜਾ ਜੰਗਲ ਦੀ ਅੱਗ, ਤੀਜਾ ਉੱਚੇ ਪਹਾੜ ਤੇ ਵਿਰੋਧੀ ਪਹਾੜੀ ਰਾਜੇ ਤੇ ਚੌਥਾ ਚੜ੍ਹਦੇ ਪਾਸੇ ਸ਼ੂਕਦਾ ਬਿਆਸ ਦਰਿਆ। ਸਿੱਖ ਜਰਨੈਲਾਂ ਨੇ ਸਿੱਖੀ ਦੀ ਸ਼ਾਨ ਬਚਾਉਣ ਲਈ ਮਤਾ ਪਾਸ ਕਰ ਕੇ ਮੈਦਾਨੇ-ਜੰਗ 'ਚ ਦੁਸ਼ਮਣ ਨਾਲ ਜੂਝ ਕੇ ਲੜਨ ਤੇ ਸ਼ਹੀਦੀਆਂ ਪ੍ਰਾਪਤ ਕਰਨ ਦਾ ਅਟੱਲ ਫ਼ੈਸਲਾ ਕੀਤਾ ਤੇ ਸਿੰਘ ਚੜ੍ਹਦੀ ਕਲਾ ਦੇ ਜੈਕਾਰੇ ਲਗਾਉਂਦਿਆਂ ਦੁਸ਼ਮਣ ਖਿਲਾਫ਼ ਜੂਝ ਪਏ। ਇਸ ਗਹਿਗੱਚ ਲੜਾਈ ਦੌਰਾਨ 11,000 ਤੋਂ ਵੱਧ ਸਿੰਘ-ਸਿੰਘਣੀਆਂ ਨੇ ਸ਼ਹੀਦੀ ਪ੍ਰਾਪਤ ਕੀਤੀ ਤੇ 2000 ਦੇ ਕਰੀਬ ਸਿੰਘ ਜੰਗਲ ਵਿੱਚ ਲੱਗੀ ਅੱਗ ਤੇ ਬਿਆਸ ਦਰਿਆ ਨੂੰ ਪਾਰ ਕਰਦਿਆਂ ਸ਼ਹੀਦੀਆਂ ਪ੍ਰਾਪਤ ਕਰ ਗਏ। ਸੈਂਕੜੇ ਸਿੰਘਾਂ ਨੂੰ ਲਖਪਤ ਰਾਏ ਬੰਦੀ ਬਣਾ ਕੇ ਲਾਹੌਰ ਲੈ ਗਿਆ, ਜਿਥੇ ਉਨ੍ਹਾਂ ਨੂੰ ਬੇਰਹਿਮੀ ਨਾਲ ਸ਼ਹੀਦ ਕੀਤਾ ਗਿਆ। ਸਿੱਖ ਇਤਿਹਾਸ ਵਿੱਚ ਛੋਟੇ ਘੱਲੂਘਾਰੇ ਦੇ ਨਾਂਅ ਨਾਲ ਜਾਣੇ ਜਾਂਦੇ ਇਸ ਅਸਥਾਨ ਉੱਤੇ ਏਕੜ ਰਕਬੇ ਵਿੱਚ ਸਿੱਖ ਹੈਰੀਟੇਜ ਕੰਪਲੈਕਸ ਵੀ ਬਣਾਇਆ ਗਿਆ ਹੈ, ਜੋ ਵਿਲੱਖਣ ਤੇ ਸ਼ਾਨਦਾਰ ਹੈ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਸਿੱਖ ਕੌਮ ਦੇ ਸ਼ਾਨਾਮੱਤੀ ਇਤਿਹਾਸ ਤੋਂ ਜਾਣੂ ਹੋਣਗੀਆਂ।

ਹੋਰ ਦੇਖੋ

  1. ਵੱਡਾ ਘੱਲੂਘਾਰਾ
  2. ਤੀਜਾ ਘੱਲੂਘਾਰਾ 1984
  3. ਨਵਾਬ ਕਪੂਰ ਸਿੰਘ

ਹਵਾਲੇ

ਫਰਮਾ:ਸਿੱਖ ਘੱਲੂਘਾਰੇ

Tags:

ਛੋਟਾ ਘੱਲੂਘਾਰਾ ਇਤਿਹਾਸਛੋਟਾ ਘੱਲੂਘਾਰਾ ਲੜਾਈ ਦਾ ਅਰੰਭਛੋਟਾ ਘੱਲੂਘਾਰਾ ਲੜਾਈ ਸ਼ੁਰੂਛੋਟਾ ਘੱਲੂਘਾਰਾ ਹੋਰ ਦੇਖੋਛੋਟਾ ਘੱਲੂਘਾਰਾ ਹਵਾਲੇਛੋਟਾ ਘੱਲੂਘਾਰਾਵਿਕੀਪੀਡੀਆ:Link rot

🔥 Trending searches on Wiki ਪੰਜਾਬੀ:

ਸਿਹਤਪ੍ਰੋਫ਼ੈਸਰ ਮੋਹਨ ਸਿੰਘਬੁਢਲਾਡਾ ਵਿਧਾਨ ਸਭਾ ਹਲਕਾਮੱਧ ਪ੍ਰਦੇਸ਼ਉਰਦੂਨਾਟੋਇੰਡੋਨੇਸ਼ੀਆਆਲਮੀ ਤਪਸ਼ਭਾਸ਼ਾ ਵਿਗਿਆਨਤਖ਼ਤ ਸ੍ਰੀ ਪਟਨਾ ਸਾਹਿਬਨਿਊਜ਼ੀਲੈਂਡਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰਸਿੱਖ ਗੁਰੂਹੰਸ ਰਾਜ ਹੰਸਪੰਜਾਬ ਖੇਤੀਬਾੜੀ ਯੂਨੀਵਰਸਿਟੀਤਰਨ ਤਾਰਨ ਸਾਹਿਬਮਹਾਰਾਸ਼ਟਰਹਾਸ਼ਮ ਸ਼ਾਹਵਿਕੀਪੀਡੀਆਨਾਥ ਜੋਗੀਆਂ ਦਾ ਸਾਹਿਤਭਾਰਤ ਦਾ ਰਾਸ਼ਟਰਪਤੀਮਦਰੱਸਾਮਹਾਤਮਾ ਗਾਂਧੀਨਾਦਰ ਸ਼ਾਹਪੰਚਾਇਤੀ ਰਾਜਪੰਜਾਬੀ ਬੋਲੀ ਦਾ ਨਿਕਾਸ ਤੇ ਵਿਕਾਸਇਕਾਂਗੀਲ਼ਬਾਸਕਟਬਾਲਬਾਈਬਲਫ਼ਿਰੋਜ਼ਪੁਰ (ਲੋਕ ਸਭਾ ਚੋਣ-ਹਲਕਾ)ਯੂਨਾਨਜਿੰਮੀ ਸ਼ੇਰਗਿੱਲਕ੍ਰਿਸ਼ਨਇੰਟਰਨੈੱਟਪੰਜਾਬੀ ਭਾਸ਼ਾਅਕਬਰਰਣਜੀਤ ਸਿੰਘਊਧਮ ਸਿੰਘਚੌਥੀ ਕੂਟ (ਕਹਾਣੀ ਸੰਗ੍ਰਹਿ)ਅਜੀਤ ਕੌਰਸਾਹਿਤ ਅਤੇ ਮਨੋਵਿਗਿਆਨਚੰਡੀਗੜ੍ਹਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵਪੰਜਾਬੀ ਲੋਕ ਕਲਾਵਾਂਪੰਜਾਬੀ ਖੇਤੀਬਾੜੀ ਅਤੇ ਸਭਿਆਚਾਰਪੰਚਕਰਮਹਿੰਦਸਾਪੰਜਾਬੀ ਸਵੈ ਜੀਵਨੀਪੰਜਾਬ ਦੇ ਲੋਕ-ਨਾਚਸਿੱਖ ਧਰਮਮਨੋਵਿਗਿਆਨਪੰਜਾਬੀ ਨਾਟਕ ਦਾ ਪਹਿਲਾ ਦੌਰ(1913 ਤੋਂ ਪਹਿਲਾਂ)ਪਾਸ਼ਖਡੂਰ ਸਾਹਿਬਹਰਿਮੰਦਰ ਸਾਹਿਬਅਰਦਾਸਕਲਾਪਵਨ ਕੁਮਾਰ ਟੀਨੂੰਕਿਰਿਆ-ਵਿਸ਼ੇਸ਼ਣਗੁਰਦਾਸ ਮਾਨਪੁਰਖਵਾਚਕ ਪੜਨਾਂਵਭਾਰਤ ਦੀ ਸੁਪਰੀਮ ਕੋਰਟਰਾਜ ਸਭਾਗੁਰੂ ਹਰਿਗੋਬਿੰਦਪ੍ਰੋਗਰਾਮਿੰਗ ਭਾਸ਼ਾਹੀਰ ਰਾਂਝਾਗੁਰੂ ਰਾਮਦਾਸਜਨੇਊ ਰੋਗਫ਼ਰੀਦਕੋਟ (ਲੋਕ ਸਭਾ ਹਲਕਾ)ਤਮਾਕੂਫੁੱਟਬਾਲਗਿੱਦੜ ਸਿੰਗੀਕ੍ਰਿਕਟਮੱਸਾ ਰੰਘੜ🡆 More