ਤਮਾਕੂ

ਤਮਾਕੂ ਇੱਕ ਕਿਰਸਾਣੀ ਉਤਪਾਦ ਹੈ ਜੋ ਨਿਕੋਟੀਆਨਾ ਕੁਲ ਦੇ ਪੌਦਿਆਂ ਦੇ ਪੱਤਿਆਂ ਤੋਂ ਪ੍ਰਾਪਤ ਕੀਤਾ ਜਾਂਦਾ ਹੈ। ਇਸਨੂੰ ਖਾਇਆ, ਕੀਟਨਾਸ਼ਕ ਵਜੋਂ ਵਰਤਿਆ ਅਤੇ ਨਿਕੋਟੀਨ ਟਾਰਟਾਰੇਟ ਵਜੋਂ ਦਵਾਈਆਂ ਵਿੱਚ ਵਰਤਿਆ ਜਾ ਸਕਦਾ ਹੈ। ਇਸ ਦੀ ਸਭ ਤੋਂ ਵੱਧ ਵਰਤੋਂ ਨਸ਼ੇ ਦੇ ਤੌਰ ਉੱਤੇ ਹੁੰਦੀ ਹੈ ਅਤੇ ਕਿਊਬਾ, ਚੀਨ, ਭਾਰਤ ਅਤੇ ਸੰਯੁਕਤ ਰਾਜ ਵਰਗੇ ਦੇਸ਼ਾਂ ਦੀ ਇੱਕ ਨਫ਼ਾਦਾਇਕ ਫਸਲ ਹੈ। ਤਮਾਕੂ ਨਾਂ ਨਿਕੋਟੀਆਨਾ ਕੁਲ ਦੇ ਸੋਲਨਸੀਏ ਪਰਿਵਾਰ ਦੇ ਕਿਸੇ ਵੀ ਪੌਦੇ ਨੂੰ ਜਾਂ ਇਸ ਦੇ ਪੱਤਿਆਂ ਤੋਂ ਬਣੇ ਉਤਪਾਦਾਂ, ਜੋ ਸਿਗਰਟਾਂ ਆਦਿ ਵਿੱਚ ਵਰਤੇ ਜਾਂਦੇ ਹਨ, ਕਿਹਾ ਜਾਂਦਾ ਹੈ। ਤਮਾਕੂ ਦੇ ਬੂਟੇ ਪੌਦਾ ਜੀਵ-ਇੰਜਨੀਅਰੀ ਵਿੱਚ ਵੀ ਵਰਤੇ ਜਾਂਦੇ ਹਨ ਅਤੇ 70 ਤੋਂ ਵੱਧ ਪ੍ਰਜਾਤੀਆਂ ਵਿੱਚੋਂ ਕੁਝ ਸਜਾਵਟੀ ਤੌਰ ਉੱਤੇ ਵਰਤੇ ਜਾਂਦੇ ਹਨ। ਮੁੱਖ ਵਪਾਰਕ ਪ੍ਰਜਾਤੀ, ਐੱਨ.

ਤਾਬਾਕੁਮ, ਨੂੰ ਜ਼ਿਆਦਾਤਰ ਨਿਕੋਟੀਆਨਾ ਪੌਦਿਆਂ ਵਾਂਗ ਤਪਤ-ਖੰਡੀ ਅਮਰੀਕਾ ਦਾ ਮੂਲ-ਵਾਸੀ ਮੰਨਿਆ ਜਾਂਦਾ ਹੈ ਪਰ ਇਹ ਇੰਨੇ ਚਿਰ ਤੋਂ ਵਾਹਿਆ ਜਾ ਰਹੇ ਹਨ ਕਿ ਹੁਣ ਇਸ ਦੀ ਕੋਈ ਜੰਗਲੀ ਪ੍ਰਜਾਤੀ ਪਤਾ ਨਹੀਂ ਹੈ। ਐੱਨ. ਰਸਟਿਕਾ, ਇੱਕ ਹਲਕੇ ਸੁਆਦ ਅਤੇ ਤੇਜੀ ਨਾਲ਼ ਸੜਨ ਵਾਲੀ ਪ੍ਰਜਾਤੀ, ਉਹ ਤਮਾਕੂ ਸੀ ਜੋ ਮੂਲ ਤੌਰ ਉੱਤੇ ਵਰਜਿਨੀਆ ਵਿੱਚ ਉਗਾਇਆ ਜਾਂਦਾ ਸੀ ਪਰ ਹੁਣ ਇਸ ਦੀ ਖੇਤੀ ਮੁੱਖ ਤੌਰ ਉੱਤੇ ਤੁਰਕੀ, ਭਾਰਤ ਅਤੇ ਰੂਸ ਵਿੱਚ ਹੁੰਦੀ ਹੈ। ਖ਼ਾਰਾ ਨਿਕੋਟੀਨ ਤਮਾਕੂ ਦਾ ਸਭ ਤੋਂ ਵੱਧ ਪਛਾਣ ਦੇਣ ਵਾਲਾ ਸੰਘਟਕ ਮੰਨਿਆ ਜਾਂਦਾ ਹੈ ਪਰ ਨਿਕੋਟੀਨ ਆਪਣੇ-ਆਪ ਵਿੱਚ ਹੀ ਬਹੁਤ ਝੱਸ (ਅਮਲ) ਵਾਲਾ ਹੁੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਬੀਟਾ-ਕਾਰਬੋਲੀਨ ਅਤੇ ਨਿਕੋਟੀਨ ਵਿਚਲੇ ਪਰਸਪਰ ਪ੍ਰਭਾਵਾਂ ਕਰ ਕੇ ਹੀ ਤਮਾਕੂ ਫੂਕਣ ਦਾ ਅਮਲ ਲੱਗਦਾ ਹੈ। ਤਮਾਕੂ ਦੇ ਹਾਨੀਕਾਰਕ ਪ੍ਰਭਾਵ ਇਸ ਦੇ ਧੂੰਏ ਵਿਚਲੇ ਹਜ਼ਾਰਾਂ ਤਰ੍ਹਾਂ ਦੇ ਵੱਖ-ਵੱਖ ਸੰਯੋਗਾਂ (ਜਿਵੇਂ ਕਿ ਬੈਂਜ਼ਪਾਇਰੀਨ, ਫ਼ਾਰਮੈਲਡੀਹਾਈਡ, ਕੈਡਮੀਅਮ, ਗਿਲਟ, ਸੰਖੀਆ, ਫ਼ੀਨੋਲ ਅਤੇ ਹੋਰ ਬਹੁਤ ਸਾਰੇ) ਕਰ ਕੇ ਉਪਜਦੇ ਹਨ।

ਤਮਾਕੂ
ਤਮਾਕੂ ਨੂੰ ਡੱਟਾਂ ਦੇ ਰੂਪ ਵਿੱਚ ਦਬਾਇਆ ਜਾਂ ਪੇਪੜੀਆਂ ਦੇ ਰੂਪ ਵਿੱਚ ਡੱਕਰਿਆ ਜਾ ਸਕਦਾ ਹੈ।
ਤਮਾਕੂ
ਮਿਰਟਲਫ਼ੋਰਡ, ਵਿਕਟੋਰੀਆ, ਆਸਟਰੇਲੀਆ ਵਿੱਚ ਇੱਕ ਇਤਿਹਾਸਕ ਭੱਠਾ।
ਤਮਾਕੂ
ਖਾਂਥੀ, ਯੂਨਾਨ ਦੇ ਪੋਮਾਕ ਪਿੰਡ ਵਿਖੇ ਸੁੱਕਦੇ ਹੋਏ ਬਸਮਾ ਤਮਾਕੂ ਦੇ ਪੱਤੇ।

ਨਿਕੋਟੀਨ

ਤੰਬਾਕੂਨੋਸ਼ੀ ਵਿੱਚੋਂ 21 ਪ੍ਰਕਾਰ ਦੀ ਜ਼ਹਿਰ ਪੈਦਾ ਹੁੰਦੀ ਹੈ, ਜਿਹਨਾਂ ਵਿੱਚੋਂ ਨਿਕੋਟੀਨ ਸਭ ਤੋਂ ਜ਼ਹਿਰੀਲੀ ਹੁੰਦੀ ਹੈ। ਨਿਕੋਟੀਨ ਦੀ ਜ਼ਹਿਰੀਲੀ ਤਾਕਤ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਸ ਦੀ ਇੱਕ ਬੂੰਦ ਨਾਲ 6 ਬਿੱਲੀਆਂ ਜਾਂ 2 ਕੁੱਤੇ ਮਰ ਸਕਦੇ ਹਨ। 8 ਬੂੰਦਾਂ ਘੋੜੇ ਨੂੰ ਮਾਰਨ ਲਈ ਕਾਫ਼ੀ ਹਨ। ਇਸ ਤੋਂ ਬਿਨਾਂ ਨਿਕੋਟੀਨ ਜ਼ਹਿਰ ਨਾੜੀ ਤੰਤਰ ਦੇ ਨਾਲ-ਨਾਲ ਫੇਫੜਿਆਂ ਵਰਗੇ ਕੋਮਲ ਅੰਗਾਂ ਨੂੰ ਨਸ਼ਟ ਕਰ ਦਿੰਦੀ ਹੈ ਅਤੇ ਜੀਅ ਕੱਚਾ ਹੋਣ ਲਗਦਾ ਹੈ, ਜਿਸ ਨਾਲ ਖੂਨ ਦਾ ਦਬਾਅ ਵੱਧ ਜਾਂਦਾ ਹੈ। ਨਿਕੋਟੀਨ ਦੀ ਲਗਾਤਾਰ ਵਰਤੋਂ ਅੱਖਾਂ ‘ਤੇ ਵੀ ਬੁਰਾ ਅਸਰ ਪਾਉਂਦੀ ਹੈ। ਕਈ ਵਾਰ ਵਿਅਕਤੀ ਅੰਨ੍ਹਾ ਵੀ ਹੋ ਸਕਦਾ ਹੈ। ਇਸ ਤੋਂ ਇਲਾਵਾ ਨਿਕੋਟੀਨ ਨਾਲ ਗਲੇ ਦੇ ਅਨੇਕਾਂ ਰੋਗ ਪੇਟ ਵਿੱਚ ਜ਼ਖਮ ਵੀ ਸੰਭਵ ਹਨ। ਤੰਬਾਕੂ ਵਿੱਚ ਮੌਜੂਦ ‘ਅਲਕਤਰੇ’ ਦੇ ਹਾਨੀਕਾਰਕ ਪਦਾਰਥ, ਨੱਕ, ਮੂੰਹ, ਬੁੱਲ੍ਹਾਂ, ਗਲੇ, ਜੀਭ, ਗੁਰਦੇ ਅਤੇ ਫੇਫੜਿਆਂ ਵਿੱਚ ਜਾਂਦੇ ਹਨ ਜਿਸ ਨਾਲ ਕੈਂਸਰ ਵਰਗੀ ਭਿਆਨਕ ਬਿਮਾਰੀ ਹੋ ਸਕਦੀ ਹੈ। ਗੁਰਦੇ ਵਿੱਚ ‘ਅਲਕਤਰੇ’ ਨਾਲ ‘ਐਂਫੀਸੀਮਾ’ ਨਾਂ ਦਾ ਰੋਗ ਹੋ ਜਾਂਦਾ ਹੈ ਜੋ ਕੈਂਸਰ ਤੋਂ ਵੀ ਜ਼ਿਆਦਾ ਖਤਰਨਾਕ ਹੈ ਅਤੇ ਰੋਗੀ ਦੀ ਤੜਪ-ਤੜਪ ਕੇ ਜਾਨ ਨਿਕਲਦੀ ਹੈ। ਪਾਨ ਮਸਾਲਾ, ਜ਼ਰਦਾ, ਬੀੜੀਆਂ ਅਤੇ ਸਿਗਰਟਾਂ ਦੀ ਵਰਤੋਂ ਕਰਨਾ ਹਾਨੀਕਾਰਕ ਹੈ।

‘ਜਗਤ ਜੂਠ ਤਮਾਕੂ ਨ ਸੇਵ”

— ਗੁਰੂ ਗੋਬਿੰਦ ਸਿੰਘ

ਤੰਬਾਕੂ ਦੇ ਸੇਵਨ ਦਾ ਨੁਕਸਾਨ

  • ਤੰਬਾਕੂਨੋਸ਼ੀ ਕਰਨ ਨਾਲ ਫੇਫੜਿਆਂ ਦੇ ਕੈਂਸਰ ਹੋਣ ਦਾ ਗੰਭੀਰ ਖਤਰਾ ਹੈੇੴ
  • ਦਿਲ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਵਿੱਚ 30% ਮਰੀਜ਼ ਵੀ ਤੰਬਾਕੂ ਦੀ ਵਰਤੋਂ ਕਰਨ ਵਾਲੇ ਹੀ ਹੁੰਦੇ ਹਨ। 65 ਸਾਲ ਤੋਂ ਘੱਟ ਉਮਰ ਵਿੱਚ ਦਿਲ ਦੇ ਦੌਰੇ ਨਾਲ ਮਰਨ ਵਾਲਿਆਂ ਵਿੱਚ 40% ਤੰਬਾਕੂ ਦੀ ਵਰਤੋਂ ਕਰਨ ਵਾਲੇ ਹੁੰਦੇ ਹਨ।

ਮੇਰੇ ਮ੍ਰਿਤਕ ਸਰੀਰ ਨੂੰ ਕੋਈ ਉਹ ਹੱਥ ਨਾ ਲਾਵੇ ਜਿਸ ਨੇ ਕਦੇ ਤੰਬਾਕੂ ਸੇਵਨ ਕੀਤਾ ਹੈ।

— ਸਵਾਮੀ ਦਿਆਨੰਦ ਸਰਸਵਤੀ

  • ਦਮਾ ਅਤੇ ਸਾਹ ਦੀਆਂ ਬਿਮਾਰੀਆਂ ਵੀ ਜ਼ਿਆਦਾਤਰ ਤੰਬਾਕੂਨੋਸ਼ੀ ਕਾਰਨ ਹੁੰਦੀਆਂ ਹਨ।
  • ਤੰਬਾਕੂ ਦੇ ਸੇਵਨ ਨਾਲ ਇਨਸਾਨ ਨੂੰ 30 ਤਰ੍ਹਾਂ ਦੀਆਂ ਬਿਮਾਰੀਆਂ ਚਿੰਬੜ ਜਾਂਦੀਆਂ ਹਨ।
  • ਤੰਬਾਕੂਨੋਸ਼ਾਂ ਵਿੱਚ ਕੰਨਾਂ ਨੂੰ ਸਿਗਨਲ ਭੇਜਣ ਵਾਲੇ ਖਿੱਤਿਆਂ ਵਿੱਚ ਤਬਦੀਲੀ ਆ ਜਾਂਦੀ ਹੈ ਅਤੇ ਅੱਲ੍ਹੜ ਉਮਰ ਵਿੱਚ ਦਿਮਾਗ ਲਈ ਖਤਰਾ ਕਈ ਗੁਣਾ ਵੱਧ ਜਾਂਦਾ ਹੈ।
  • ਸਿਗਰਟ ਪੀਣ ਨਾਲ ਪੈਦਾ ਹੋਈ ਜ਼ਹਿਰੀਲੀ ਗੈਸ ਨਿਕੋਟੀਨ ਦਾ ਕੁੱਖ ਵਿੱਚ ਪਲ ਰਹੇ ਭਰੂਣ ਦੇ ਦਿਮਾਗੀ ਵਿਕਾਸ ‘ਤੇ ਵੀ ਬੁਰਾ ਅਸਰ ਪੈਂਦਾ ਹੈ। ਆਪਣੇ ਗਰਭ ਦਰਮਿਆਨ ਤੰਬਾਕੂਨੋਸ਼ੀ ਕਰਨ ਵਾਲੀਆਂ ਮਾਵਾਂ ਦੇ ਬੱਚੇ 12 ਗੁਣਾਂ ਵੱਧ ਯਹੂਦੀ ਅਤੇ ਹਮਲਾਵਰ ਹੋ ਸਕਦੇ ਹਨ।
  • ਸੰਸਾਰ ਵਿੱਚ ਤੰਬਾਕੂ ਦੀ ਵਰਤੋਂ ਨਾਲ ਹਰ ਸਾਲ ਅੰਦਾਜ਼ਨ 90 ਲੱਖ ਲੋਕ ਮੌਤ ਦੇ ਮੂੰਹ ਵਿੱਚ ਜਾਂਦੇ ਹਨ ਅਤੇ ਭਾਰਤ ਵਿੱਚ 8 ਲੱਖ ਲੋਕ ਸਿਗਰਟ ਨੋਸ਼ੀ ਕਰ ਕੇ ਮਰਦੇ ਹਨ।
  • ਤੰਬਾਕੂਨੋਸ਼ ਦੇ ਮੂੰਹ ਵਿੱਚੋਂ ਨਿਕਲਿਆ ਧੂੰਆਂ ਨੇੜੇ ਬੈਠੇ ਵਿਅਕਤੀ ਨੂੰ ਵੀ ਬਿਮਾਰੀ ਦੀ ਲਪੇਟ ਵਿੱਚ ਲੈ ਸਕਦਾ ਹੈ। ਤੰਬਾਕੂਨੋਸ਼ੀ ਵਾਤਾਵਰਨ ਲਈ ਵੀ ਮਾਰੂ ਹੈ

ਭਾਰਤੀ ਸੁਪਰੀਮ ਕੋਰਟ

ਭਾਰਤੀ ਦੰਡ ਵਿਧਾਨ ਦੀ ਧਾਰਾ 278 ਅਨੁਸਾਰ ਸਜ਼ਾਯੋਗ ਅਪਰਾਧ ਹੈ। ਸੁਪਰੀਮ ਕੋਰਟ ਨੇ 1 ਮਈ 2004 ਤੋਂ ਜਨਤਕ ਥਾਵਾਂ ਉੱਪਰ ਸਿਗਰਟ ਪੀਣ ਉੱਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਨਤਕ ਥਾਵਾਂ ਵਿੱਚ ਸਿਨੇਮੇ, ਪਾਰਕ, ਪੈਦਲ ਰਸਤੇ, ਬੱਸ ਅੱਡੇ, ਰੇਲਵੇ ਸਟੇਸ਼ਨ, ਰੇਲ ਦੇ ਡੱਬੇ, ਜਨਤਕ ਆਵਾਜਾਈ ਦੇ ਸਾਧਨ ਸ਼ਾਮਲ ਹਨ।

ਹਵਾਲੇ

Tags:

ਤਮਾਕੂ ਨਿਕੋਟੀਨਤਮਾਕੂ ਤੰਬਾਕੂ ਦੇ ਸੇਵਨ ਦਾ ਨੁਕਸਾਨਤਮਾਕੂ ਭਾਰਤੀ ਸੁਪਰੀਮ ਕੋਰਟਤਮਾਕੂ ਹਵਾਲੇਤਮਾਕੂਕਿਊਬਾਚੀਨਭਾਰਤਸੰਯੁਕਤ ਰਾਜ

🔥 Trending searches on Wiki ਪੰਜਾਬੀ:

ਗੁਰਬਖ਼ਸ਼ ਸਿੰਘ ਪ੍ਰੀਤਲੜੀਪਵਿੱਤਰ ਪਾਪੀ (ਨਾਵਲ)ਤੀਆਂਫੁੱਟਬਾਲਫ਼ਿਰਦੌਸੀਗੁਰਦਾਸ ਮਾਨਸਰੋਦਬਾਗਬਾਨੀਹੋਲਾ ਮਹੱਲਾਯੂਨੀਕੋਡਪਾਕਿਸਤਾਨੀ ਪੰਜਾਬਸੁਜਾਨ ਸਿੰਘਲੁਧਿਆਣਾਉਰਦੂਜਸਵੰਤ ਸਿੰਘ ਨੇਕੀਪੰਜਾਬੀ ਮੁਹਾਵਰਾ ਅਤੇ ਅਖਾਣ ਕੋਸ਼ਪੂਰਨ ਭਗਤਸੁਖਵੰਤ ਕੌਰ ਮਾਨਮਿਆ ਖ਼ਲੀਫ਼ਾਪਰਨੀਤ ਕੌਰਡਾਇਰੀਪੰਜਾਬ ਦੀਆਂ ਵਿਰਾਸਤੀ ਖੇਡਾਂਸੋਹਣ ਸਿੰਘ ਸੀਤਲਗੁਰਦੁਆਰਾ ਬੰਗਲਾ ਸਾਹਿਬਢੱਡੇਚਾਰ ਸਾਹਿਬਜ਼ਾਦੇ (ਫ਼ਿਲਮ)ਮਝੈਲਸੱਭਿਆਚਾਰ ਅਤੇ ਪੰਜਾਬੀ ਸੱਭਿਆਚਾਰਫ਼ੀਚਰ ਲੇਖਪੰਜਾਬੀ ਸਾਹਿਤ1960 ਤੱਕ ਦੀ ਪ੍ਰਗਤੀਵਾਦੀ ਕਵਿਤਾਗੁਰਮੁਖੀ ਲਿਪੀਸਿੰਘ ਸਭਾ ਲਹਿਰਅਜਮੇਰ ਸਿੰਘ ਔਲਖਪੰਜ ਤਖ਼ਤ ਸਾਹਿਬਾਨਪ੍ਰੋਫੈਸਰ ਗੁਰਮੁਖ ਸਿੰਘਬਲਾਗਫ਼ੇਸਬੁੱਕਫ਼ਿਲਮਮਹਾਨ ਕੋਸ਼ਆਨੰਦਪੁਰ ਸਾਹਿਬ (ਲੋਕ ਸਭਾ ਚੋਣ-ਹਲਕਾ)ਸੱਪ (ਸਾਜ਼)ਭਾਈ ਦਇਆ ਸਿੰਘ ਜੀਪੰਜਾਬ ਦੀ ਰਾਜਨੀਤੀਸਕੂਲਸੱਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣਪੰਜਾਬੀ ਅਖਾਣਵਿੱਤੀ ਸੇਵਾਵਾਂਦੋਹਾ (ਛੰਦ)ਬਿਰਤਾਂਤਰਾਜ ਸਭਾਖ਼ੂਨ ਦਾਨਅਮਰ ਸਿੰਘ ਚਮਕੀਲਾ (ਫ਼ਿਲਮ)ਲੰਡਨਦੋਆਬਾਸ਼ਬਦ-ਜੋੜਸਾਰਾਗੜ੍ਹੀ ਦੀ ਲੜਾਈਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)ਪੰਜਾਬੀ ਸਾਹਿਤਕ ਰਸਾਲਿਆਂ ਦੀ ਸੂਚੀਆਧੁਨਿਕ ਪੰਜਾਬੀ ਕਵਿਤਾ ਦਾ ਇਤਿਹਾਸਸਵਾਮੀ ਦਯਾਨੰਦ ਸਰਸਵਤੀਘਰੇਲੂ ਚਿੜੀਵਾਰਿਸ ਸ਼ਾਹਬਲਰਾਜ ਸਾਹਨੀਸਰਕਾਰਭੂਮੱਧ ਸਾਗਰਪ੍ਰੀਤਮ ਸਿੰਘ ਸਫੀਰਪੰਜਾਬੀ ਆਲੋਚਨਾਜੀ ਆਇਆਂ ਨੂੰ (ਫ਼ਿਲਮ)ਵਰਿਆਮ ਸਿੰਘ ਸੰਧੂਟੋਟਮਜਾਪੁ ਸਾਹਿਬਈਸਾ ਮਸੀਹਜੀਵਨੀ🡆 More