ਸ਼ਹਿਰੀਕਰਨ

ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ।

ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ. ਸ਼ੈਰੀ ਸਿੰਘ, ‘ਪੰਜਾਬੀ ਸਭਿਆਚਾਰ: ਵਿਭਿੰਨ ਪਰਿਪੇਖ’, ਪ੍ਰਕਾਸ਼ਕ-ਰੂਹੀ ਪ੍ਰਕਾਸ਼ਨ, ਅੰਮ੍ਰਿਤਸਰ।

Tags:

🔥 Trending searches on Wiki ਪੰਜਾਬੀ:

ਭਗਵਾਨ ਮਹਾਵੀਰਲੇਖਕਬਿਕਰਮੀ ਸੰਮਤਲਾਲ ਚੰਦ ਯਮਲਾ ਜੱਟਵਾਯੂਮੰਡਲਰਬਾਬਸਮਾਜ ਸ਼ਾਸਤਰਸ਼ਾਹ ਹੁਸੈਨਫੁੱਟਬਾਲਮਾਰਕਸਵਾਦ ਅਤੇ ਸਾਹਿਤ ਆਲੋਚਨਾਔਰੰਗਜ਼ੇਬਰਾਸ਼ਟਰੀ ਪੰਚਾਇਤੀ ਰਾਜ ਦਿਵਸਕਾਮਾਗਾਟਾਮਾਰੂ ਬਿਰਤਾਂਤਤਾਰਾਹਿੰਦੀ ਭਾਸ਼ਾਪੰਜਾਬੀ ਖੋਜ ਦਾ ਇਤਿਹਾਸਹਿਮਾਚਲ ਪ੍ਰਦੇਸ਼ਕਿਰਿਆ-ਵਿਸ਼ੇਸ਼ਣਬਿਸ਼ਨਪੁਰਾ ਲੁਧਿਆਣਾ ਜ਼ਿਲ੍ਹਾਪੰਜਾਬੀ ਲੋਕ ਗੀਤਗੁਰਦਾਸਪੁਰ (ਲੋਕ ਸਭਾ ਚੋਣ-ਹਲਕਾ)ਸਤਲੁਜ ਦਰਿਆਹੁਮਾਯੂੰਅਜਮੇਰ ਸਿੰਘ ਔਲਖਨਾਮਰਾਧਾ ਸੁਆਮੀਬੰਗਲਾਦੇਸ਼ਪੜਨਾਂਵਪਵਨ ਕੁਮਾਰ ਟੀਨੂੰਰਬਿੰਦਰਨਾਥ ਟੈਗੋਰਪੰਜਾਬੀ ਅਖ਼ਬਾਰਗ਼ਦਰ ਲਹਿਰਲਾਲ ਕਿਲ੍ਹਾਪਾਣੀਪਤ ਦੀ ਤੀਜੀ ਲੜਾਈਵਾਹਿਗੁਰੂਖ਼ਾਲਸਾ ਮਹਿਮਾਗੁਰੂ ਰਾਮਦਾਸ ਜੀ ਦੀ ਰਚਨਾ, ਕਲਾ ਤੇ ਵਿਚਾਰਧਾਰਾਪੰਜਾਬੀ ਆਲੋਚਨਾਦੁਰਗਾ ਪੂਜਾਸੁਖਬੀਰ ਸਿੰਘ ਬਾਦਲਨਾਂਵ ਵਾਕੰਸ਼ਆਦਿ ਗ੍ਰੰਥਗੁਰਬਚਨ ਸਿੰਘਮੱਸਾ ਰੰਘੜਜਲ੍ਹਿਆਂਵਾਲਾ ਬਾਗ ਹੱਤਿਆਕਾਂਡਭਾਰਤ ਵਿੱਚ ਜੰਗਲਾਂ ਦੀ ਕਟਾਈਪੰਜਾਬੀ ਨਾਵਲ ਦੀ ਇਤਿਹਾਸਕਾਰੀਕਾਵਿ ਸ਼ਾਸਤਰਵੱਡਾ ਘੱਲੂਘਾਰਾਅਮਰਿੰਦਰ ਸਿੰਘ ਰਾਜਾ ਵੜਿੰਗਮਜ਼੍ਹਬੀ ਸਿੱਖਜੰਗਪੂਨਮ ਯਾਦਵਧਰਤੀਰਸ (ਕਾਵਿ ਸ਼ਾਸਤਰ)ਸ਼ਿਵ ਕੁਮਾਰ ਬਟਾਲਵੀਪਲਾਸੀ ਦੀ ਲੜਾਈਮਹਾਰਾਸ਼ਟਰਭੀਮਰਾਓ ਅੰਬੇਡਕਰਭਗਤ ਧੰਨਾ ਜੀਚੰਡੀਗੜ੍ਹਆਧੁਨਿਕਤਾਸੋਹਿੰਦਰ ਸਿੰਘ ਵਣਜਾਰਾ ਬੇਦੀਪੰਜਾਬੀ ਲੋਕ ਬੋਲੀਆਂਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)ਤਰਾਇਣ ਦੀ ਦੂਜੀ ਲੜਾਈਨਵਤੇਜ ਸਿੰਘ ਪ੍ਰੀਤਲੜੀਗੁਰੂ ਗ੍ਰੰਥ ਸਾਹਿਬ ਦਾ ਸਾਹਿਤਕ ਪੱਖਪਰਕਾਸ਼ ਸਿੰਘ ਬਾਦਲਵੈਦਿਕ ਕਾਲਜਸਵੰਤ ਸਿੰਘ ਕੰਵਲਕੇਂਦਰੀ ਸੈਕੰਡਰੀ ਸਿੱਖਿਆ ਬੋਰਡਭਗਤ ਪੂਰਨ ਸਿੰਘਇਤਿਹਾਸਪੰਜਾਬੀ ਵਿਕੀਪੀਡੀਆ🡆 More