ਸੁਰਜੀਤ ਪਾਤਰ: ਪੰਜਾਬੀ ਕਵੀ

ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।

ਸੁਰਜੀਤ ਪਾਤਰ
ਸੁਰਜੀਤ ਪਾਤਰ
ਸੁਰਜੀਤ ਪਾਤਰ
ਜਨਮ (1945-01-14) 14 ਜਨਵਰੀ 1945 (ਉਮਰ 79)
ਪਿੰਡ: ਪੱਤੜ ਕਲਾਂ, ਜ਼ਿਲ੍ਹਾ ਜਲੰਧਰ (ਭਾਰਤੀ ਪੰਜਾਬ)
ਕਿੱਤਾਅਧਿਆਪਨ ਅਤੇ ਸਾਹਿਤਕਾਰੀ
ਭਾਸ਼ਾਪੰਜਾਬੀ
ਰਾਸ਼ਟਰੀਅਤਾਭਾਰਤੀ
ਨਾਗਰਿਕਤਾਭਾਰਤੀ
ਸਿੱਖਿਆਪੰਜਾਬੀ ਯੂਨੀਵਰਸਿਟੀ, ਪਟਿਆਲਾ
ਕਾਲ1960ਵਿਆਂ ਤੋਂ ਹੁਣ ਤੱਕ
ਸ਼ੈਲੀਗ਼ਜ਼ਲ, ਨਜ਼ਮ
ਵਿਸ਼ਾਸਮਾਜਿਕ
ਪ੍ਰਮੁੱਖ ਕੰਮਹਵਾ ਵਿੱਚ ਲਿਖੇ ਹਰਫ਼
ਸੁਰਜੀਤ ਪਾਤਰ: ਜੀਵਨ, ਕਰੀਅਰ, ਪੰਜਾਬੀ ਗਜ਼ਲ ਨੂੰ ਯੋਗਦਾਨ

ਜੀਵਨ

ਉਸ ਦਾ ਜਨਮ ਸੰਨ 1945 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ 'ਪੱਤੜ ਕਲਾਂ' ਵਿਖੇ ਹੋਇਆ। ਉਨ੍ਹਾਂ ਦੇ ਮਾਤਾ ਦਾ ਨਾਮ ਗੁਰਬਖਸ਼ ਕੌਰ ਅਤੇ ਪਿਤਾ ਦਾ ਨਾਮ ਸ.ਹਰਭਜਨ ਸਿੰਘ ਹੈ। ਪਾਤਰ ਨੇ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਇਮਰੀ ਦੀ ਸਿੱਖਿਆ ਲਈ ਅਤੇ ਖਾਲਸਾ ਹਾਈ ਸਕੂਲ ਖਹਿਰਾ ਮਝਾ ਤੋਂ ਦਸਵੀ ਪਾਸ ਕੀਤੀ। ਰਣਧੀਰ ਗੈਰਮਿੰਟ ਕਾਲਜ ਕਪੂਰਥਲਾ ਤੋਂ ਬੀ,ਏ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੰਜਾਬੀ ਦੀ ਐਮ ਏ ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ, ਅੰਮ੍ਰਿਤਸਰ ਤੋਂ ਪੀ ਐਚ ਡੀ ਕੀਤੀ ਜਿਸਦਾ ਵਿਸ਼ਾ "Transformation of Folklore in Guru Nanak Vani " ਸੀ। ਆਪਣੇ ਅਧਿਆਪਕ ਅਤੇ ਉੱਘੇ ਨਾਟਕਕਾਰ ਸੁਰਜੀਤ ਸਿੰਘ ਸੇਠੀ ਦੇ ਕਹਿਣ 'ਤੇ ਹੀ ਉਹਨਾਂ ਆਪਣੇ ਪਿੰਡ ਦੇ ਨਾਮ ਤੋਂ ਹੀ ਆਪਣਾ ਤਖੱਲਸ 'ਪਾਤਰ' ਰੱਖ ਲਿਆ, ਜਦੋਂ ਕਿ ਉਹ ਪਹਿਲਾਂ ਆਪਣੇ ਨਾਂ ਸੁਰਜੀਤ ਦੇ ਨਾਲ ਪੱਤੜ ਸ਼ਬਦ ਦੀ ਹੀ ਵਰਤੋਂ ਕਰਦੇ ਸਨ।

ਉਹ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪ੍ਰਧਾਨ ਹਨ। ਪਿਛਲੇ ਸਮੇਂ ਵਿੱਚ ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੇ ਹਨ। ਉਨ੍ਹਾਂ ਨੂੰ 2012 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਕਰੀਅਰ

1969 ਵਿੱਚ ਪਾਤਰ ਬਾਬਾ ਬੁਢਾ ਕਾਲਜਬੀੜ ਸਾਹਿਬ, ਅਮ੍ਰਿਤਸਰ ਵਿੱਚ ਲੈਕਚਰਾਰ ਲੱਗੇ। ਇਸ ਤੋਂ ਬਾਅਦ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਅਧਿਆਪਕ ਵਜੋਂ ਨਿਯੁਕਤ ਹੋ ਗਏ ਅਤੇ ਇਥੋਂ ਹੀ ਪੰਜਾਬੀ ਦੇ ਪ੍ਰੋਫ਼ੈਸਰ ਦੇ ਤੌਰ ਤੇ ਸੇਵਾਮੁਕਤ ਹੋਏ। 2002 ਵਿਚ ਉਹ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਚੁਣੇ ਗਏ ਅਤੇ 2008 ਤੱਕ ਇਸ ਅਹੁਦੇ 'ਤੇ ਰਹਿੰਦਿਆਂ ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਡਮੀ ਨੂੰ ਸਾਹਿਤਕ ਸਰਗਰਮੀਆਂ ਦਾ ਗੜ੍ਹ ਬਣਾ ਦਿੱਤਾ। 2013 ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਸਾਹਿਤ ਅਕਾਡਮੀ, ਚੰਡੀਗੜ੍ਹ ਦਾ ਪ੍ਰਧਾਨ ਨਾਮਜ਼ੱਦ ਕੀਤਾ ਹੈ। 2013 ਵਿਚ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ, ਫ਼ਤਿਹਗੜ੍ਹ ਵਿਚ ਵਿਜ਼ਿਟਿੰਗ ਪ੍ਰੋਫ਼ੈਸਰ ਦੇ ਅਹੁਦੇ 'ਤੇ ਨਾਮਜ਼ਦ ਕੀਤਾ ਗਿਆ ਹੈ। ਪਾਤਰ ਪਿੰਡਾਂ ਵਿੱਚ ਪਲਿਆ ਤੇ ਪੇਂਡੂ ਵਿਦਿਆਲਿਆਂ ਤੋਂ ਵਿੱਦਿਆ ਪ੍ਰਾਪਤ ਕੀਤੀ। ਆਪਣੀਆਂ ਜੜ੍ਹਾਂ ਨੂੰ ਚੇਤੇ ਰੱਖਣ ਲਈ ਉਸ ਨੇ ਆਪਣੇ ਪਿੰਡ ਪਾਤੜ ਨੂੰ ਆਪਣੇ ਨਾਂ ਨਾਲ ਜੋੜ ਲਿਆ ਜਿਹੜਾ ਘਸ-ਘਸਾ ਕੇ ਪਾਤਰ ਬਣ ਗਿਆ। ਸੁਰਜੀਤ ਪਾਤਰ ਲਾਤੀਨੀ ਅਮਰੀਕਾ ਦੇ ਕੋਲੰਬੀਆ ਵਿੱਚ ਪੈਂਦੇ ਮੈਦਿਯਨ ਸ਼ਹਿਰ ਵਿੱਚ ਇੱਕ ਕਵਿਤਾ ਉਤਸਵ ਵਿੱਚ ਸ਼ਿਰਕਤ ਕਰਨ ਗਿਆ ਸੀ। ਓਥੇ ਉਸ ਦੀ ਦਾੜ੍ਹੀ, ਪਗੜੀ ਦੇਖ ਕੇ ਇੱਕ ਸਪੇਨੀ ਬੱਚੇ ਨੇ ਉਸ ਨੂੰ ਜਾਦੂਗਰ ਸਮਝ ਲਿਆ ਸੀ।

ਸੁਰਜੀਤ ਪਾਤਰ: ਜੀਵਨ, ਕਰੀਅਰ, ਪੰਜਾਬੀ ਗਜ਼ਲ ਨੂੰ ਯੋਗਦਾਨ 
ਸੁਰਜੀਤ ਪਾਤਰ ਫੈਨ ਨਾਲ

ਪੰਜਾਬੀ ਗਜ਼ਲ ਨੂੰ ਯੋਗਦਾਨ

ਸੁਰਜੀਤ ਪਾਤਰ ਦੀ ਪ੍ਰਸਿੱਧੀ ਇੱਕ ਸਫਲ ਗਜ਼ਲਕਾਰ ਵਜੋਂ ਹੋਈ। ਹਵਾ ਵਿੱਚ ਲਿਖੇ ਹਰਫ਼ ਪੁਸਤਕ ਤੋਂ ਪਹਿਲਾਂ ਇਨ੍ਹਾਂ ਦੀਆਂ ਗਜ਼ਲਾਂ 'ਕੋਲਾਜ਼' ਕਿਤਾਬ ਵਿੱਚ ਪ੍ਰਕਾਸ਼ਿਤ ਹੋਈਆਂ। ਇਨ੍ਹਾਂ ਨੇ ਪੰਜਾਬੀ ਗ਼ਜ਼ਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ। ਗ਼ਜ਼ਲ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ। ਉਨਾਂ ਦੀ ਗ਼ਜਲ ਦੇ ਸੂਖਮ ਭਾਵਾਂ ਵਾਲੇ ਸ਼ੇਅਰ, ਅੰਦਰੂਨੀ ਧਰਾਤਲ ਨੂੰ ਟੁੰਬਦੇ ਅਤੇ ਹਿਰਨੀ ਦੀ ਚਾਲ ਵਾਂਗੂ ਚੁੰਗੀਆਂ ਭਰਦੇ ਹਨ। ਸੁਰਜੀਤ ਪਾਤਰ ਨੇ ਸਮੇਂ ਦੀ ਚੇਤਨਾ ਨੂੰ ਮਾਨਵਵਾਦੀ, ਬੇਇਨਸਾਫੀ ਤੇ ਸਮਾਜਿਕ ਜਟਿਲ ਸਮੱਸਆਵਾਂ ਨੂੰ ਪਾਰਦਰਸ਼ੀ ਰੂਪ ਵਿਚ ਕਲਮਬੰਦ ਕੀਤਾ ਹੈ। ਸੁਰਜੀਤ ਪਾਤਰ ਯਥਾਰਥ ਦੇ ਪਸਾਰੇ ਨੂੰ ਵਿਰੋਧ ਵਿਚ ਸਮੇਟਦਾ ਹੈ ਅਤੇ ਪ੍ਰਮਾਣਿਕ ਅਨੁਭਵ ਦੇ ਕੇ ਗ਼ਜ਼ਲ ਦੀ ਪੂਰਤੀ ਕਰਦਾ ਹੈ। ਪੰਜਾਬੀ ਗ਼ਜ਼ਲ ਨੂੰ ਉਰਦੂ ਦੇ ਪ੍ਰਭਾਵ ਤੋਂ ਮੁਕਤ ਕਰਕੇ ਇਕ ਆਧੁਨਿਕ ਤੇ ਪੰਜਾਬੀ ਰੰਗ ਵਾਲੀ ਪਛਾਣ ਦੁਆਉਣ ਦਾ ਸਿਹਰਾ ਉਸਨੂੰ ਜਾਂਦਾ ਹੈ। ਜਿਵੇਂ ਕਿ, “ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਚੁੱਪ ਰਿਹਾ ਤਾਂ ਸ਼ਮਾਂਦਾਨ ਕੀ ਕਹਿਣਗੇ। ਗੀਤ ਦੀ ਮੌਤ ਇਸ ਰਾਤ ਜੇ ਹੋ ਗਈ, ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ” ਜਾਂ ਫਿਰ “ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ। ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ”। “ਕੋਈ ਡਾਲੀਆਂ ‘ਚੋਂ ਲੰਘਿਆ ਹਵਾ ਬਣ ਕੇ, ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ”, “ਖੜਕ ਹੋਵੇ ਜੇ ਡਿੱਗੇ ਪੱਤਾ ਵੀ, ਐਸੀ ਚੁੱਪ ਹੈ ਤਾਂ ਬਿਰਖ ਅਰਜ਼ ਕਰੇ”।

ਰਚਨਾਵਾਂ

ਕਾਵਿ ਸੰਗ੍ਰਹਿ

ਸੁਰਜੀਤ ਪਾਤਰ: ਜੀਵਨ, ਕਰੀਅਰ, ਪੰਜਾਬੀ ਗਜ਼ਲ ਨੂੰ ਯੋਗਦਾਨ 
ਸਾਹਿਤ ਅਕਾਦਮੀ ਇਨਾਮ - ਸੁਰਜੀਤ ਪਾਤਰ
  • ਹਵਾ ਵਿੱਚ ਲਿਖੇ ਹਰਫ਼ -1979
  • ਬਿਰਖ ਅਰਜ਼ ਕਰੇ- 1992
  • ਹਨੇਰੇ ਵਿੱਚ ਸੁਲਗਦੀ ਵਰਨਮਾਲਾ-1992
  • ਲਫ਼ਜ਼ਾਂ ਦੀ ਦਰਗਾਹ- 2003
  • ਪਤਝੜ ਦੀ ਪਾਜ਼ੇਬ
  • ਸੁਰ-ਜ਼ਮੀਨ- 2007
  • ਚੰਨ ਸੂਰਜ ਦੀ ਵਹਿੰਗੀ

ਅਨੁਵਾਦ

  • ਸਪੇਨੀ ਲੇਖਕ ਲੋਰਕਾ ਦੇ ਤਿੰਨ ਦੁਖਾਂਤ:
  1. ਅੱਗ ਦੇ ਕਲੀਰੇ (ਬਲੱਡ ਵੈਡਿੰਗ)
  2. ਸਈਓ ਨੀ ਮੈਂ ਅੰਤਹੀਣ ਤਰਕਾਲਾਂ (ਯੇਰਮਾ)
  3. ਹੁਕਮੀ ਦੀ ਹਵੇਲੀ (ਲਾ ਕਾਸਾ ਡੇ ਬਰਨਾਰਡਾ ਅਲਬਾ)
  • "ਨਾਗ ਮੰਡਲ" (ਗਿਰੀਸ਼ ਕਾਰਨਾਡ ਦਾ ਨਾਟਕ)
  • ਬ੍ਰੈਖਤ ਅਤੇ ਨੇਰੂਦਾ ਦੀਆਂ ਕਵਿਤਾਵਾਂ
  • ਸ਼ਹਿਰ ਮੇਰੇ ਦੀ ਪਾਗਲ ਔਰਤ (ਯਾਂ ਜਿਰਾਦੂ ਦੇ ਫ਼ਰੈਂਚ ਨਾਟਕ ਲਾ ਫ਼ੋਲੇ ਡੇ ਸਈਓ)

ਵਾਰਤਕ

  • ਸੂਰਜ ਮੰਦਰ ਦੀਆਂ ਪੌੜੀਆਂ
  • ਇਹ ਬਾਤ ਨਿਰੀ ਏਨੀ ਹੀ ਨਹੀਂ (2022)

ਸਨਮਾਨ

  • 1993 ਵਿੱਚ "ਹਨੇਰੇ ਵਿੱਚ ਸੁਲਗਦੀ ਵਰਨਮਾਲਾ" ਲਈ ਸਾਹਿਤ ਅਕਾਦਮੀ ਸਨਮਾਨ
  • 1997 ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ 'ਸ਼੍ਰੋਮਣੀ ਪੰਜਾਬੀ ਕਵੀ ਸਨਮਾਨ
  • 1999 ਵਿੱਚ "ਭਾਰਤੀ ਭਾਸ਼ਾ ਪਰੀਸ਼ਦ ਕਲਕੱਤਾ" ਵਲੋਂ ਪੰਚਨਾਦ ਪੁਰਸਕਾਰ
  • 2012 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਾਕਟਰ ਆਫ਼ ਫ਼ਿਲਾਸਫ਼ੀ ਆਨਰਜ਼ ਕਾਜ਼ਾ (ਆਨਰੇਰੀ) ਦੀ ਉਪਾਧੀ ਨਾਲ ਸਨਮਾਨਿਤ
  • 2012 ਵਿੱਚ ਭਾਰਤ ਦੇ ਸਰਵ-ਉਚ ਰਾਸ਼ਟਰੀ ਸਨਮਾਨਾਂ ਵਿਚੋਂ ਇਕ ਪਦਮਸ਼੍ਰੀ
  • "ਲਫ਼ਜ਼ਾਂ ਦੀ ਦਰਗਾਹ"ਲਈ ਸਰਸਵਤੀ ਸਨਮਾਨ

ਕਾਵਿ-ਨਮੂਨਾ

ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ
ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ

ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ
ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ

ਪਿਆਂ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ
ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ

ਕਦੀ ਬੰਦਿਆਂ ਦੇ ਵਾਂਗੂ ਸਾਨੂੰ ਮਿਲਿਆ ਵੀ ਕਰ
ਐਵੇਂ ਲੰਘ ਜਾਨੈ ਪਾਣੀ ਕਦੇ ਵਾ ਬਣ ਕੇ

ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ
ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣ ਕੇ

ਟੀ.ਵੀ ਤੇ ਫ਼ਿਲਮਾਂ

ਪੰਜਾਬੀ ਫ਼ੀਚਰ ਫਿਲਮ "ਸ਼ਹੀਦ ਊਧਮ ਸਿੰਘ" ਦੇ ਡਾਇਲਾਗ ਲਿਖੇ ਹਨ ਤੇ ਇਸ ਦੇ ਇਲਾਵਾ ਪਾਤਰ ਸਾਹਿਬ ਦੀ ਆਪਣੀ ਮਖ਼ਮਲੀ ਆਵਾਜ਼ ਵਿੱਚ ਇਕ ਟੇਪ "ਬਿਰਖ ਜੋ ਸਾਜ ਹੈ" ਵੀ ਆਈ ਹੈ।

ਹਵਾਲੇ

ਬਾਹਰੀ ਲਿੰਕ

Tags:

ਸੁਰਜੀਤ ਪਾਤਰ ਜੀਵਨਸੁਰਜੀਤ ਪਾਤਰ ਕਰੀਅਰਸੁਰਜੀਤ ਪਾਤਰ ਪੰਜਾਬੀ ਗਜ਼ਲ ਨੂੰ ਯੋਗਦਾਨਸੁਰਜੀਤ ਪਾਤਰ ਰਚਨਾਵਾਂਸੁਰਜੀਤ ਪਾਤਰ ਸਨਮਾਨਸੁਰਜੀਤ ਪਾਤਰ ਕਾਵਿ-ਨਮੂਨਾਸੁਰਜੀਤ ਪਾਤਰ ਟੀ.ਵੀ ਤੇ ਫ਼ਿਲਮਾਂਸੁਰਜੀਤ ਪਾਤਰ ਹਵਾਲੇਸੁਰਜੀਤ ਪਾਤਰ ਬਾਹਰੀ ਲਿੰਕਸੁਰਜੀਤ ਪਾਤਰਪੰਜਾਬੀ ਭਾਸ਼ਾਸ਼ਾਇਰ

🔥 Trending searches on Wiki ਪੰਜਾਬੀ:

ਨਾਰੀਵਾਦਸੱਤ ਬਗਾਨੇਬਾਸਕਟਬਾਲਧੰਦਾਝੁੰਮਰਗੁਰੂ ਨਾਨਕਪੰਜਾਬੀ ਪਰਿਵਾਰ ਪ੍ਰਬੰਧਲਿੰਗ (ਵਿਆਕਰਨ)ਹਿੰਦੀ ਭਾਸ਼ਾਮਾਘੀਬਲਾਗਪਿਸ਼ਾਚਭਾਰਤ ਦਾ ਪ੍ਰਧਾਨ ਮੰਤਰੀਅਜ਼ਰਬਾਈਜਾਨਸਿਕੰਦਰ ਲੋਧੀਪੰਜਾਬੀ ਵਾਰ ਕਾਵਿ ਦਾ ਇਤਿਹਾਸਹਾਕੀਪੰਜਾਬੀ-ਭਾਸ਼ਾ ਕਵੀਆਂ ਦੀ ਸੂਚੀਭਾਰਤ ਦੀ ਸੰਵਿਧਾਨ ਸਭਾਜੈਤੋ ਦਾ ਮੋਰਚਾਸਾਕਾ ਸਰਹਿੰਦਰਬਿੰਦਰਨਾਥ ਟੈਗੋਰਯੁਕਿਲਡਨ ਸਪੇਸਰਾਜਾ ਈਡੀਪਸਪੰਜਾਬ (ਭਾਰਤ) ਵਿੱਚ ਖੇਡਾਂਪਾਠ ਪੁਸਤਕਗੱਤਕਾਭਗਤ ਪੂਰਨ ਸਿੰਘਸੁਖਪਾਲ ਸਿੰਘ ਖਹਿਰਾਹਵਾ ਪ੍ਰਦੂਸ਼ਣਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨਰਹਿਰਾਸਬਾਗਬਾਨੀਪੇਮੀ ਦੇ ਨਿਆਣੇਭਾਈ ਦਇਆ ਸਿੰਘ ਜੀਆਤਮਜੀਤਅਜਮੇਰ ਸਿੰਘ ਔਲਖਬਾਜ਼ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਪੰਜਾਬੀ ਸਿਨੇਮਾਗੁਰਪੁਰਬਨਾਨਕਮੱਤਾਤਰਲੋਕ ਸਿੰਘ ਕੰਵਰਪੰਜਾਬੀ ਸਭਿਆਚਾਰ ਵਿੱਚ ਜਾਤਾਂ ਅਤੇ ਗੋਤਸਵਰਅਜਮੇਰ ਰੋਡੇਪੰਜਾਬੀ ਲੋਕਗੀਤਰੱਖੜੀਇਸ਼ਾਂਤ ਸ਼ਰਮਾਛੋਲੇਬੁਰਜ ਖ਼ਲੀਫ਼ਾਪੰਜਾਬ ਦੇ ਲੋਕ ਸਾਜ਼26 ਜਨਵਰੀਤੀਆਂਜੜ੍ਹੀ-ਬੂਟੀਇਸਲਾਮ ਅਤੇ ਸਿੱਖ ਧਰਮਆਸਾ ਦੀ ਵਾਰਅਨੀਮੀਆਵਹਿਮ-ਭਰਮਸੰਤ ਰਾਮ ਉਦਾਸੀਗੁਰੂ ਤੇਗ ਬਹਾਦਰਗੂਰੂ ਨਾਨਕ ਦੀ ਪਹਿਲੀ ਉਦਾਸੀਪੰਜਾਬੀ ਵਿਆਕਰਨਲੋਕਬਿਕਰਮੀ ਸੰਮਤਸਾਕਾ ਨਨਕਾਣਾ ਸਾਹਿਬਪੀ.ਟੀ. ਊਸ਼ਾਚਰਨ ਸਿੰਘ ਸ਼ਹੀਦਲੋਕ ਕਾਵਿਕਾਂਰਾਮਪ੍ਰੋਫੈਸਰ ਗੁਰਮੁਖ ਸਿੰਘਗੁਰੂ ਰਾਮਦਾਸ ਜੀ ਦੀ ਰਚਨਾ, ਕਲਾ ਤੇ ਵਿਚਾਰਧਾਰਾਸਕੂਲਰਾਣੀ ਲਕਸ਼ਮੀਬਾਈਖੂਹ🡆 More