ਤਖ਼ਤ ਸ੍ਰੀ ਦਮਦਮਾ ਸਾਹਿਬ: ਭਾਰਤ ਵਿੱਚ ਇਮਾਰਤ

ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ
ਤਖ਼ਤ ਸ੍ਰੀ ਦਮਦਮਾ ਸਾਹਿਬ: ਇਤਿਹਾਸ, ਪੰਜਵਾਂ ਤਖ਼ਤ, ਗੁਰਦੁਆਰਾ
ਤਖ਼ਤ ਸ੍ਰੀ ਦਮਦਮਾ ਸਾਹਿਬ: ਇਤਿਹਾਸ, ਪੰਜਵਾਂ ਤਖ਼ਤ, ਗੁਰਦੁਆਰਾ
ਆਮ ਜਾਣਕਾਰੀ
ਰੁਤਬਾਤਖ਼ਤ
ਆਰਕੀਟੈਕਚਰ ਸ਼ੈਲੀਸਿੱਖ ਵਾਸਤੂਕਲਾ
ਕਸਬਾ ਜਾਂ ਸ਼ਹਿਰਤਲਵੰਡੀ ਸਾਬੋ

ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ।

  • ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ।

ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ. ਆਈ ਰੇਲਵੇ ਤੋਂ ਪੰਜ ਮੀਲ ਹੈ।

ਇਸ ਪਿੰਡ (ਤਲਵੰਡੀ ਸਾਬੋ) ਵਿੱਚ ਗਰੂ ਗੋਬਿੰਦ ਸਿੰਘ ਵੱਲੋਂ ਭਾਂਈ ਡੱਲੇ ਨੂੰ ਬਖਸ਼ੀਆਂ ਗੁਰ ਵਸਤੂਆਂ, ਉਸ ਦੀ ਔਲਾਦ ਸਰਦਾਰ ਸ਼ਮਸ਼ੇਰ ਸਿੰਘ ਕੋਲ ਹਨ ਇਹ ਵਸਤਾਂ ਹਨ:- ਇੱਕ ਖੜਗ, ਦੋ ਦਸਤਾਰਾਂ, ਦੋ ਚੋਲੇ, ਦੋ ਪਜਾਮੇ, ਇੱਕ ਬਾਗ਼ ਦਾ ਡੋਰਾ. ਇਨ੍ਹਾਂ ਵਸਤਾਂ ਦਾ ਦਰਸ਼ਨ ਹਰੇਕ ਚਾਨਣੀ ਦਸਮੀ ਨੂੰ ਹੁੰਦਾ ਹੈ।

ਇਤਿਹਾਸ

ਪ੍ਰਸਿੱਧ ਇਤਿਹਾਸਕ ਨਗਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਤੋਂ ਤਕਰੀਬਨ 28 ਕਿਲੋਮੀਟਰ ਦੂਰ ਦੱਖਣ ਵੱਲ ਸਥਿਤ ਹੈ। ਕਿਸੇ ਸਮੇਂ ਇੱਥੋਂ ਸਰਸਵਤੀ ਨਦੀ ਵਹਿੰਦੀ ਹੁੰਦੀ ਸੀ। ਪਰ ਸਮੇਂ ਨਾਲ ਸਭ ਕੁਝ ਖਤਮ ਹੋ ਗਿਆ। ਇੱਥੋਂ ਦੇ ਪ੍ਰਚੀਨ ਇਤਿਹਾਸ ਬਾਰੇ ਕਈ ਦੰਦ ਕਥਾਵਾਂ ਪ੍ਰਚੱਲਤ ਹਨ। ਇੱਕ ਇਹ ਕਿ ਪਹਿਲਾਂ ਇਹ ਲੱਖੀ ਜੰਗਲ ਦਾ ਇਲਾਕਾ ਮੁਗਲ ਬਾਦਸ਼ਾਹ ਸਮਸ਼ਉਲਦੀਨ ਅਲਤਮਸ਼ ਵੇਲੇ ਹਿੰਦੂ ਗੁੱਜਰਾਂ ਦੇ ਕਬਜ਼ੇ ਵਿੱਚ ਸੀ। ਗੁੱਜਰਾਂ ਦੀ ਵੱਡੀ ਚੌਧਰ ਹੇਠ 48 ਪਿੰਡ ਸਨ ਜੋ ਉਨ੍ਹਾਂ ਨੇ ਇਸਲਾਮ ਧਾਰਨ ਕਰਕੇ ਮੁਗ਼ਲ ਬਾਦਸ਼ਾਹ ਪਾਸੋਂ ਪ੍ਰਾਪਤ ਕੀਤੇ। ਤਲਵੰਡੀ ਨਾਲ ਸਾਬੋ ਸ਼ਬਦ ਜੁੜਨ ਦਾ ਪਹਿਲਾ ਮੱਤ ਇਹ ਪ੍ਰਚੱਲਤ ਹੈ ਕਿ ਗੁੱਜਰਾਂ ਦੇ ਮੁਖੀ ਚੌਧਰੀ ਦੇ ਕੋਈ ਪੁੱਤਰ ਨਾ ਹੋਣ ਕਰਕੇ ਉਸ ਤੋਂ ਬਾਅਦ ਤਲਵੰਡੀ ਦੀ ਚੌਧਰ ਦਾ ਕੰਮ ਉਸ ਦੀ ਧੀ ਸਾਹਬੋ ਨੇ ਸੰਭਾਲਿਆ ਸੀ। ਦੂਸਰਾ ਇਹ ਕਿ ਨਵਾਬ ਨੇ ਤਲਵੰਡੀ ਸਮੇਤ 40 ਦੇ ਕਰੀਬ ਪਿੰਡ ਆਪਣੀ ਧੀ ਸਾਹਬੋ ਨੂੰ ਦਾਜ ਵਿੱਚ ਦਿੱਤੇ ਸਨ ਜਿਸ ਕਰਕੇ ਇਸ ਦਾ ਨਾਮ ਸਾਹਬੋ ਕੀ ਤਲਵੰਡੀ ਜਾਂ ਤਲਵੰਡੀ ਸਾਬੋ ਪੈ ਗਿਆ। ਤੀਸਰਾ ਇਹ ਵੀ ਦੱਸਿਆ ਜਾਂਦਾ ਹੈ ਕਿ ਤਲਵੰਡੀ ਦੇ ਸਰਦਾਰਾਂ ਦੀ ਬੰਸਾਵਲੀ ਵਿੱਚ ਛੇਵੇਂ ਸਥਾਨ ‘ਤੇ ਸਾਬੋ ਨਾਮ ਦਾ ਇੱਕ ਸਰਦਾਰ ਹੋਇਆ ਜਿਸ ਨੇ ਬਰਾੜਾਂ ਦਾ ਕਬਜ਼ਾ ਤਲਵੰਡੀ ਉਪਰ ਕਰਵਾਇਆ। ਸਰਦਾਰ ਦੇ ਨਾਮ ਤੋਂ ਇਸ ਨਾਲ ਸਾਬੋ ਜੁੜ ਗਿਆ। ਸੰਨ 1576 ਈਸਵੀ ਵਿੱਚ ਸਾਬੋ ਨੇ ਪਾਣੀਪਤ ਦੀ ਪਹਿਲੀ ਲੜਾਈ ਵਿੱਚ ਬਾਬਰ ਦੀ ਸਹਾਇਤਾ ਕੀਤੀ ਜਿਸ ਕਰਕੇ ਲੱਖੀ ਜੰਗਲ ਬਠਿੰਡਾ ਦੀ ਚੌਧਰ ਸਿੱਧੂ ਬਰਾੜਾਂ ਨੂੰ ਹਾਸਲ ਹੋਈ। ਸਾਬੋ ਨੇ ਤਲਵੰਡੀ ਨੂੰ ਆਪਣੀਆਂ ਸਰਗਰਮੀਆਂ ਦਾ ਗੜ੍ਹ ਬਣਾਇਆ। ਇਹ ਵੀ ਦੱਸਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਦੂਜੀ ਉਦਾਸੀ ਸਮੇਂ ਬਠਿੰਡਾ ਤੋਂ ਸਿਰਸਾ ਵੱਲ ਜਾਂਦੇ ਸਮੇਂ ਇੱਥੇ ਕੁਝ ਸਮੇਂ ਲਈ ਠਹਿਰੇ ਸਨ। 1675 ਈਸਵੀ ਵਿੱਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੀ ਇਸ ਸਥਾਨ ‘ਤੇ ਬਿਰਾਜੇ ਅਤੇ ਕੁਝ ਦਿਨ ਠਹਿਰੇ। ਉਨ੍ਹਾਂ ਇੱਥੇ ਇੱਕ ਤਲਾਬ ਪੁੱਟਣ ਦੀ ਸ਼ੁਰੂਆਤ ਵੀ ਕੀਤੀ।

ਜਦ 18ਵੀਂ ਸਦੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਇਸ ਸਥਾਨ ‘ਤੇ ਆਏ ਤਾਂ ਇੱਥੋਂ ਦੀ ਚੌਧਰ ਸਲੇਮ ਚੌਧਰੀ ਦੇ ਪੁੱਤਰ ਰਾਏ ਡੱਲੇ ਕੋਲ ਸੀ। ਗੁਰੂ ਜੀ ਜਦੋਂ ਮੁਕਤਸਰ ਦੀ ਆਖ਼ਰੀ ਲੜਾਈ ਤੋਂ ਬਾਅਦ ਤਲਵੰਡੀ ਸਾਬੋ ਨੂੰ ਆ ਰਹੇ ਸਨ ਤਾਂ ਭਾਈ ਡੱਲੇ ਨੂੰ ਪਤਾ ਲੱਗਾ। ਉਨ੍ਹਾਂ ਚਾਰ ਸੌ ਵਿਅਕਤੀਆਂ ਨੂੰ ਨਾਲ ਲੈ ਕੇ ਸੱਤ ਕੋਹ ਅੱਗੇ ਜਾ ਕੇ ਮੌਜੂਦਾ ਪਿੰਡ ਬੰਗੀ ਨਿਹਾਲ ਸਿੰਘ ਕੋਲ ਪਹੁੰਚ ਕੇ ਗੁਰੂ ਜੀ ਦਾ ਸਵਾਗਤ ਕੀਤਾ ਜਿੱਥੇ ਹੁਣ ਯਾਦਗਾਰ ਬਣੀ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਤਲਵੰਡੀ ਸਾਬੋ ਵਿਖੇ ਪਹੁੰਚ ਕੇ ਇੱਕ ਉੱਚੇ ਟਿੱਬੇ ‘ਤੇ ਬੈਠ ਕੇ ਦਮ ਲਿਆ। ਉਨ੍ਹਾਂ ਆਪਣਾ ਜੰਗੀ ਕਮਰਕਸਾ ਖੋਲ੍ਹਦਿਆਂ ਕਿਹਾ ਕਿ ਇਹ ਤਾਂ ਆਪਣਾ ਆਨੰਦਪੁਰ ਸਾਹਿਬ ਵਾਲਾ ਦਮਦਮਾ ਹੈ। ਜਿਸ ਕਰਕੇ ਇਸ ਨਗਰ ਦੇ ਨਾਲ ਸ੍ਰੀ ਦਮਦਮਾ ਸਾਹਿਬ ਜੁੜਿਆ ਹੈ। ਗੁਰੂ ਜੀ ਇੱਥੇ ਇੱਕ ਸਾਲ ਦੇ ਕਰੀਬ ਰਹੇ ਅਤੇ ਇਹ ਸਮਾਂ ਉਨ੍ਹਾਂ ਦਾ ਧਰਮ ਪ੍ਰਚਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਰਚਨਕਾਲ ਸੀ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅੰਕਿਤ ਕਰਕੇ ਭਾਈ ਮਨੀ ਸਿੰਘ ਤੋਂ ਨਵੀਂ ਬੀੜ ਲਿਖਵਾ ਕੇ ਸੰਪੂਰਨ ਕਰਵਾਈ। ਇਸ ਦੇ ਹੋਰ ਉਤਾਰੇ ਭਾਈ ਮਨੀ ਸਿੰਘ ਅਤੇ ਬਾਬਾ ਦੀਪ ਸਿੰਘ ਤੋਂ ਕਰਵਾਏ ਗਏ। ਬੀੜ ਸੰਪੂਰਨ ਹੋਣ ਉਪਰੰਤ ਬਚੀ ਸਿਆਹੀ ਅਤੇ ਕਲਮਾਂ ਨੇੜੇ ਹੀ ਇੱਕ ਕੱਚੀ ਛੱਪੜੀ ਵਿੱਚ ਪਾਉਂਦਿਆਂ ਇਸ ਅਸਥਾਨ ਨੂੰ ਵਿਦਿਆ ਦਾ ਕੇਂਦਰ ਗੁਰੂ ਕੀ ਕਾਸ਼ੀ ਦਾ ਵਰਦਾਨ ਦਿੱਤਾ ਕੱਚੀ ਛੱਪੜੀ ਵਾਲਾ ਅਸਥਾਨ ਹੁਣ ਲਿਖਣਸਰ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੈ। ਪ੍ਰੰਪਰਾ ਅਨੁਸਾਰ ਅੱਜ ਵੀ ਇੱਥੇ ਆਉਂਦੀਆ ਸੰਗਤਾਂ ਗੁਰਮੁਖੀ ਦੇ ਪੈਂਤੀ ਅੱਖਰ ਲਿਖ ਕੇ ਵਿਦਿਆ ਪ੍ਰਾਪਤੀ ਲਈ ਅਰਦਾਸ ਕਰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰਥ ਪ੍ਰਾਪਤ ਕਰਨ ਵਾਲੇ ਪਹਿਲੇ 48 ਸਿੰੰਘਾਂ ਨੂੰ ਗੁਰੂ ਜੀ ਨੇ ਬ੍ਰਹਮ ਗਿਆਨੀ ਦਾ ਖ਼ਿਤਾਬ ਦਿੱਤਾ। ਇਹ ਬੀੜ ਬਾਅਦ ਵਿੱਚ ਹਜ਼ੂਰੀ ਜਾਂ ਦਮਦਮੀ ਬੀੜ ਵਜੋਂ ਮਸ਼ਹੂਰ ਹੋਈ। ਇਸੇ ਬੀੜ ਨੂੰ ਹੀ ਗੁਰੂ ਜੀ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਗੁਰਗੱਦੀ ਦਿੰਦਿਆਂ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ। ਪਰਿਵਾਰ ਵਿਛੋੜੇ ਤੋਂ ਬਾਅਦ ਮਾਤਾ ਸਾਹਿਬ ਕੌਰ ਅਤੇ ਮਾਤਾ ਸੁੰਦਰ ਕੌਰ ਜੀ ਦਾ ਮਿਲਾਪ ਵੀ ਇਸ ਅਸਥਾਨ ‘ਤੇ ਹੀ ਹੋਇਆ ਸੀ।

ਇਸ ਅਸਥਾਨ ਤੋਂ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮੋਹਰ ਲਗਾ ਕੇ ਸੰਗਤਾਂ ਨੂੰ ਹੁਕਮਨਾਮੇ ਜਾਰੀ ਕਰਿਆ ਕਰਦੇ ਸਨ। ਮੁਗ਼ਲ ਬਾਦਸ਼ਾਹ ਔਰੰਗਜ਼ੇਬ ਨੂੰ ਲਿਖੇ ਜਫ਼ਰਨਾਮੇ ਦਾ ਜਵਾਬ ਵੀ ਇੱਥੇ ਹੀ ਮਿਲਿਆ ਸੀ। ਇੱਥੇ ਰਹਿੰਦਿਆਂ ਦਸਮ ਪਿਤਾ ਨੇ ਇਸ ਮਹਾਨ ਪਵਿੱਤਰ ਧਰਤੀ ਨੂੰ ਅਨੇਕਾਂ ਵਰਦਾਨ ਦੇ ਕੇ ਨਿਵਾਜਿਆ। ਗੁਰੂ ਜੀ ਬਾਬਾ ਦੀਪ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਪਹਿਲਾ ਜਥੇਦਾਰ ਨਿਯੁਕਤ ਕਰਕੇ ਇੱਥੋਂ ਦੀ ਸੇਵਾ ਸੰਭਾਲ ਅਤੇ ਮਿਸ਼ਨ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪ ਕੇ 1706 ਦੇ ਅਕਤੂਬਰ ਮਹੀਨੇ ਦੇ ਨੇੜੇ-ਤੇੜੇ ਇੱਥੋਂ ਦੱਖਣ ਵੱਲ ਚਲੇ ਗਏ।

ਪੰਜਵਾਂ ਤਖ਼ਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮਤਾ ਨੰਬਰ 32 ਦੁਆਰਾ, ਮਾਲਵੇ ਦੇ ਸਭ ਤੋਂ ਵੱਡੇ ਗੁਰਧਾਮ ਜਿਥੇ ਧਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਲੰਮਾਂ ਸਮਾਂ ਰਹੇ , ਨੂੰ 18 ਨਵੰਬਰ 1966 ਈਸਵੀ ਨੂੰ ਸਿੱਖਾਂ ਦੇ 'ਪੰਜਵੇਂ ਤਖ਼ਤ' ਦੇ ਰੂਪ ਵਿੱਚ ਮਾਨਤਾ ਦਿੱਤੀ । ਇਸ ਅਸਥਾਨ ਨੂੰ ਤਖ਼ਤ ਸਾਹਿਬ ਦੇ ਰੂਪ ਵਿੱਚ ਪ੍ਰਗਟ ਕਰਨ ਵਿਚ ਗਿਆਨੀ ਗੁਰਦਿੱਤ ਸਿੰਘ , ਪ੍ਰਿੰਸੀਪਲ ਸਤਬੀਰ ਸਿੰਘ , ਗਿਆਨੀ ਬਲਵੰਤ ਸਿੰਘ ਕੋਠਾਗੁਰੂ ਆਦਿ ਦਾ ਵਿਸ਼ੇਸ਼ ਯੋਗਦਾਨ ਸੀ।

ਗੁਰਦੁਆਰਾ

ਦਮਦਮਾ ਸਾਹਿਬ ਦੀਆਂ ਪਵਿੱਤਰ ਯਾਦਗਾਰਾਂ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਅਤੇ ਦਸਵੀਂ, ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਤੇ ਸਰੋਵਰ, ਬੁਰਜ, ਖੂਹ ਅਤੇ ਭੋਰਾ ਸਾਹਿਬ ਬਾਬਾ ਦੀਪ ਸਿੰਘ, ਗੁਰਦੁਆਰਾ ਮਾਤਾ ਸਾਹਿਬ ਕੌਰ ਸੁੰਦਰ ਕੌਰ, ਗੁਰਦੁਆਰਾ ਬਾਬਾ ਬੀਰ ਸਿੰਘ ਧੀਰ ਸਿੰਘ, ਗੁਰਦੁਆਰਾ ਜੰਡਸਰ ਸਾਹਿਬ, ਮਹੱਲਸਰ ਸਾਹਿਬ, ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ, ਅਕਾਲ ਸਰੋਵਰ ਅਤੇ ਗੁਰੂਸਰ ਸਰੋਵਰ ਸ਼ਾਮਲ ਹਨ। ਪ੍ਰਮੁੱਖ ਇਤਿਹਾਸਕ ਵਸਤਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮੋਹਰ, ਤੇਗਾ ਬਾਬਾ ਦੀਪ ਸਿੰਘ, ਸ੍ਰੀ ਸਾਹਿਬ ਪਾਤਸ਼ਾਹੀ ਦਸਵੀਂ, ਤੋੜੇਦਾਰ ਬੰਦੂਕ, ਸ਼ੀਸ਼ਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਭ ਤੋਂ ਉੱਤਮ ਯਾਦਗਾਰ ਬਾਬਾ ਦੀਪ ਸਿੰਘ ਜੀ ਦੇ ਉਤਾਰੇ ਵਾਲੀ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਬੀੜ। ਇਹ ਨਿਸ਼ਾਨੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਸ਼ੋਭਿਤ ਹਨ।

ਧਰਮ-ਧਾਮ

  1. ਗੁਰਦੁਆਰਾ ਮੰਜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਪਾਤਿਸ਼ਾਹੀ ਨੌਵੀਂ ਜਿਸ ਨੂੰ ‘ਦਰਬਾਰ ਸਾਹਿਬ ’ ਵੀ ਕਹਿੰਦੇ ਹਨ। ਇਥੇ ਗੁਰੂ ਤੇਗ ਬਹਾਦਰ ਜੀ ਮਾਲਵਾ ਪ੍ਰਦੇਸ਼ ਦੀ ਪ੍ਰਚਾਰ ਯਾਤ੍ਰਾ ਵੇਲੇ ਠਹਿਰੇ ਸਨ ਅਤੇ ਸੰਗਤ ਨੂੰ ਧਰਮ-ਉਪਦੇਸ਼ ਦਿੱਤਾ ਸੀ।
  2. ਗੁਰੂਸਰ ਸਰੋਵਰ—ਇਸ ਸਰੋਵਰ ਦੀ ਖੁਦਾਈ ਗੁਰੂ ਤੇਗ ਬਹਾਦਰ ਜੀ ਨੇ ਕਰਵਾਈ ਸੀ ਅਤੇ ਬਾਦ ਵਿਚ ਦਸਮ ਗੁਰੂ ਜੀ ਨੇ ਇਸ ਨੂੰ ਹੋਰ ਡੂੰਘਾ ਕਰਵਾਇਆ।
  3. ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ ਨੌਵੀਂ ਅਤੇ ਦਸਵੀਂ— ਇਥੇ ਗੁਰੂ ਤੇਗ ਬਹਾਦਰ ਜੀ ਨੇ ‘ਗੁਰੂਸਰ ’ ਦੀ ਖੁਦਾਈ ਦੇ ਕੰਮ ਦੀ ਨਿਗਰਾਨੀ ਕੀਤੀ ਸੀ। ਗੁਰੂ ਗੋਬਿੰਦ ਸਿੰਘ ਜੀ ਵੀ ਇਸ ਥਾਂ ਉਤੇ ਪਧਾਰੇ ਸਨ। ਇਸ ਦੀ ਵਰਤਮਾਨ ਇਮਾਰਤ ਬੁੰਗਾ ਮਸਤੂਆਣਾ ਦੇ ਸੰਤ ਸੇਵਕ ਜੱਥੇ ਨੇ ਬਣਵਾਈ ਹੈ।
  4. ਤਖ਼ਤ ਸ੍ਰੀ ਦਮਦਮਾ ਸਾਹਿਬ— ਉਹ ਸਥਾਨ ਜਿਥੇ ਗੁਰੂ ਗੋਬਿੰਦ ਸਿੰਘ ਹਰ ਰੋਜ਼ ਦੀਵਾਨ ਸਜਾ ਕੇ ਜਿਗਿਆਸੂਆਂ ਨੂੰ ਉਪਦੇਸ਼ ਦਿੰਦੇ ਸਨ। ਇਥੇ ਹੀ ਗੁਰੂ ਗ੍ਰੰਥ ਸਾਹਿਬ ਦੀ ਨਵੀਂ ਬੀੜ ਤਿਆਰ ਕੀਤੀ ਗਈ ਸੀ।
  5. ਗੁਰਦੁਆਰਾ ਨਿਵਾਸ ਅਸਥਾਨ ਦਮਦਮਾ ਸਾਹਿਬ ਪਾਤਿਸ਼ਾਹੀ ਦਸਵੀਂ— ਦਰਬਾਰ ਸਾਹਿਬ ਦੇ ਨੇੜੇ ਇਕ ਬੁਰਜ-ਨੁਮਾ ਇਮਾਰਤ ਜਿਥੇ ਦਸਮ ਗੁਰੂ ਜੀ ਦਾ ਨਿਵਾਸ ਸੀ।
  6. ਗੁਰਦੁਆਰਾ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਦੇਵਾਂ ਜੀ —ਜਿਥੇ ਦੋਵੇਂ ਮਾਤਾਵਾਂ ਠਹਿਰੀਆਂ ਸਨ।
  7. ਗੁਰਦੁਆਰਾ ਲਿਖਣਸਰ—ਇਥੇ ਇਕ ਟੋਭੇ ਦੇ ਕੰਢੇ ਬੈਠ ਕੇ ਦਸਮ ਗੁਰੂ ਜੀ ਕਲਮਾਂ ਘੜ ਘੜ ਕੇ ਟੋਭੇ ਵਿਚ ਸੁਟਦੇ ਜਾਂਦੇ ਸਨ ਅਤੇ ਫੁਰਮਾਂਦੇ ਸਨ ਕਿ ਇਹ ਥਾਂ ਕਦੇ ਵਿਦਵਾਨਾਂ ਦੀ ਟਕਸਾਲ ਬਣੇਗੀ।
  8. ਗੁਰਦੁਆਰਾ ਜੰਡਸਰ— ਤਖ਼ਤ ਸਾਹਿਬ ਤੋਂ ਅਧੇ ਕਿ.ਮੀ. ਦੀ ਵਿਥ ਉਤੇ ਉਹ ਥਾਂ ਜਿਥੇ ਦਸਮ ਗੁਰੂ ਜੀ ਨੇ ਯੋਧਿਆਂ ਨੂੰ ਤਨਖ਼ਾਹ ਵੰਡੀ ਸੀ।
  9. ਟਿੱਬੀ ਸਾਹਿਬ— ਮਹੱਲਸਰ ਦੇ ਨੇੜੇ ਜਿਥੇ ਗੁਰੂ ਜੀ ਨੇ ਹੋਲਾ ਮਹੱਲਾ ਖੇਡਿਆ ਸੀ।
  10. ਨਾਨਕਸਰ—ਤਖ਼ਤ ਸਾਹਿਬ ਅਤੇ ਜੰਡਸਰ ਦੇ ਵਿਚਾਲੇ ਇਕ ਸਥਾਨ ਜਿਥੇ ਗੁਰੂ ਨਾਨਕ ਦੇਵ ਜੀ ਆਪਣੀ ਕਿਸੇ ਉਦਾਸੀ ਵੇਲੇ ਆ ਕੇ ਰੁਕੇ ਸਨ।
  11. ਬੁਰਜ ਬਾਬਾ ਦੀਪ ਸਿੰਘ—ਤਖ਼ਤ ਸਾਹਿਬ ਦੇ ਨੇੜੇ ਇਕ ਬੁਰਜ ਜੋ ਬਾਬਾ ਦੀਪ ਸਿੰਘ ਜੀ ਨੇ ਉਸਾਰਿਆ ਸੀ। ਗੁਰੂ ਗੋਬਿੰਦ ਸਿੰਘ ਜੀ ਦੇ ਦੱਖਣ ਨੂੰ ਕੀਤੇ ਪ੍ਰਸਥਾਨ ਤੋਂ ਬਾਦ ਬਾਬਾ ਜੀ ਇਸ ਸਥਾਨ ਉਤੇ ਰਹਿ ਕੇ ਗੁਰੂ-ਧਾਮਾਂ ਦੀ ਦੇਖ-ਭਾਲ ਕਰਦੇ ਸਨ।
  12. ਸਮਾਧ ਭਾਈ ਡੱਲ ਸਿੰਘ— ਤਖ਼ਤ ਸਾਹਿਬ ਦੇ ਨੇੜੇ ਉਹ ਥਾਂ ਜਿਥੇ ਚੌਧਰੀ ਡੱਲਾ ਦਾ ਸਸਕਾਰ ਕੀਤਾ ਗਿਆ ਸੀ।
  13. ਥੜਾ ਸਾਹਿਬ ਭਾਈ ਬੀਰ ਸਿੰਘ ਅਤੇ ਧੀਰ ਸਿੰਘ—ਬੁਰਜ ਬਾਬਾ ਦੀਪ ਸਿੰਘ ਦੇ ਨੇੜੇ ਉਹ ਥਾਂ ਜਿਥੇ ਦੋ ਰੰਘਰੇਟੇ ਸਿੱਖਾਂ (ਪਿਉ-ਪੁੱਤਰਾਂ) ਨੇ ਗੁਰੂ ਜੀ ਦੁਆਰਾ ਨਵੀਂ ਬੰਦੂਕ ਦਾ ਨਿਸ਼ਾਣਾ ਪਰਖਣ ਲਈ ਆਪਣੇ ਆਪ ਨੂੰ ਹੋੜ ਨਾਲ ਪੇਸ਼ ਕੀਤਾ ਸੀ।
  14. 1923 ਈ. ਵਿਚ ਸੰਤ ਅਤਰ ਸਿੰਘ ਦੁਆਰਾ ਉਸਾਰਿਆ ਗਿਆ ‘ਬੁੰਗਾ ਮਸਤੂਆਣਾ ਸਾਹਿਬ’ ਵੀ ਮਹੱਤਵਪੂਰਣ ਸਥਾਨ ਹੈ ਜਿਥੇ ਨੌਜਵਾਨ ਸਿੰਘਾਂ ਨੂੰ ਸਿੱਖ ਧਰਮ ਦਾ ਗਿਆਨ ਦਿੱਤਾ ਜਾਂਦਾ ਹੈ।
  15. ਹੋਰ ਬੁੰਗੇ ਵੀ ਬਣੇ ਹੋਏ ਹਨ, ਜਿਵੇਂ ਮਲਵਈ ਬੁੰਗਾ, ਮਦਰਸਾ ਬੁੰਗਾ, ਝੰਡਾ ਬੁੰਗਾ , ਰਵਿਦਾਸੀਆਂ ਦਾ ਬੁੰਗਾ, ਗਿਆਨੀਆਂ ਦਾ ਬੁੰਗਾ।
  16. ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਵਣੀ ਵੀ ਵਿਸ਼ੇਸ਼ ਉੱਲੇਖਯੋਗ ਸਥਾਨ ਹੈ। ਚੌਧਰੀ ਡੱਲੇ ਦੇ ਵੰਸ਼ਜਾਂ ਪਾਸ ਦਸਮ ਗੁਰੂ ਜੀ ਦੀਆਂ ਬਖ਼ਸ਼ੀਆਂ ਕੁਝ ਇਤਿਹਾਸਿਕ ਵਸਤੂਆਂ ਸੰਭਾਲੀਆਂ ਹੋਈਆਂ ਹਨ, ਜਿਵੇਂ ਇਕ ਖੜਗ, ਦੋ ਦਸਤਾਰਾਂ, ਦੋ ਚੋਲੇ , ਦੋ ਪਜਾਮੇ, ਬਾਜ਼ ਦਾ ਇਕ ਡੋਰਾ ਆਦਿ।

ਤਲਵੰਡੀ ਸਾਬੋ ਵਿੱਚ ਕਾਲਜ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ

ਬਾਹਰੀ ਕੜੀਆਂ

ਹਵਾਲੇ

Tags:

ਤਖ਼ਤ ਸ੍ਰੀ ਦਮਦਮਾ ਸਾਹਿਬ ਇਤਿਹਾਸਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਵਾਂ ਤਖ਼ਤਤਖ਼ਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾਤਖ਼ਤ ਸ੍ਰੀ ਦਮਦਮਾ ਸਾਹਿਬ ਧਰਮ-ਧਾਮਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਕਾਲਜਤਖ਼ਤ ਸ੍ਰੀ ਦਮਦਮਾ ਸਾਹਿਬ ਬਾਹਰੀ ਕੜੀਆਂਤਖ਼ਤ ਸ੍ਰੀ ਦਮਦਮਾ ਸਾਹਿਬ ਹਵਾਲੇਤਖ਼ਤ ਸ੍ਰੀ ਦਮਦਮਾ ਸਾਹਿਬਗੁਰੂ ਗੋਬਿੰਦ ਸਿੰਘਗੁਰੂ ਗ੍ਰੰਥ ਸਾਹਿਬਦਿੱਲੀਭਾਈ ਮਨੀ ਸਿੰਘਮਾਤਾ ਸਾਹਿਬ ਕੌਰਮਾਤਾ ਸੁੰਦਰੀ

🔥 Trending searches on Wiki ਪੰਜਾਬੀ:

ਯੂਨੀਕੋਡਪ੍ਰਹਿਲਾਦਗੁਰਚੇਤ ਚਿੱਤਰਕਾਰਭਾਰਤੀ ਪੰਜਾਬੀ ਨਾਟਕਰਾਜਨੀਤੀ ਵਿਗਿਆਨਵਾਰਮਾਈ ਭਾਗੋਪੰਜਾਬੀ ਜੀਵਨੀਤੂੰ ਮੱਘਦਾ ਰਹੀਂ ਵੇ ਸੂਰਜਾਅੰਮ੍ਰਿਤਪਾਲ ਸਿੰਘ ਖ਼ਾਲਸਾਪੰਜਾਬੀ ਸੂਬਾ ਅੰਦੋਲਨਬਠਿੰਡਾ (ਲੋਕ ਸਭਾ ਚੋਣ-ਹਲਕਾ)ਦਿ ਮੰਗਲ (ਭਾਰਤੀ ਟੀਵੀ ਸੀਰੀਜ਼)ਲੰਮੀ ਛਾਲਮੁੱਖ ਸਫ਼ਾਖਡੂਰ ਸਾਹਿਬ (ਲੋਕ ਸਭਾ ਚੋਣ-ਹਲਕਾ)ਜਲੰਧਰ (ਲੋਕ ਸਭਾ ਚੋਣ-ਹਲਕਾ)ਪੂਰਨਮਾਸ਼ੀਵੀਗਿੱਧਾਪੰਜਾਬ ਦਾ ਇਤਿਹਾਸਮਾਂਅਨੰਦ ਸਾਹਿਬਫਗਵਾੜਾਸਾਹਿਤ ਅਤੇ ਇਤਿਹਾਸਤਾਰਾਪੰਜਾਬ ਵਿਚ ਚੋਣਾਂ (ਲੋਕ ਸਭਾ ਤੇ ਵਿਧਾਨ ਸਭਾ)ਉਲਕਾ ਪਿੰਡਗੁਰਦੁਆਰਾਵਿਕਸ਼ਨਰੀਪੰਜ ਪਿਆਰੇਪੰਛੀਜਾਪੁ ਸਾਹਿਬਤਕਸ਼ਿਲਾਅਮਰਿੰਦਰ ਸਿੰਘ ਰਾਜਾ ਵੜਿੰਗਪੰਜਾਬੀ ਸੱਭਿਆਚਾਰਹੀਰ ਰਾਂਝਾਲੋਕ ਕਾਵਿਕਿਰਿਆਮਨੀਕਰਣ ਸਾਹਿਬਸਿੱਖ ਧਰਮਏਅਰ ਕੈਨੇਡਾਸੋਨਮ ਬਾਜਵਾਮਹਾਤਮਕੇਂਦਰ ਸ਼ਾਸਿਤ ਪ੍ਰਦੇਸ਼ਪੰਜ ਤਖ਼ਤ ਸਾਹਿਬਾਨਨਿਰਮਲ ਰਿਸ਼ੀਮੁਲਤਾਨ ਦੀ ਲੜਾਈਟਾਟਾ ਮੋਟਰਸਆਧੁਨਿਕ ਪੰਜਾਬੀ ਕਵਿਤਾ ਦਾ ਇਤਿਹਾਸਸਚਿਨ ਤੇਂਦੁਲਕਰਸਿੱਧੂ ਮੂਸੇ ਵਾਲਾਨੀਲਕਮਲ ਪੁਰੀਸੱਭਿਆਚਾਰਵਿਆਹ ਦੀਆਂ ਰਸਮਾਂਦੰਦਖ਼ਾਲਸਾਗੁਰਦੁਆਰਾ ਅੜੀਸਰ ਸਾਹਿਬਸੰਤ ਸਿੰਘ ਸੇਖੋਂ(ਪੰਜਾਬੀ ਸਾਹਿਤ ਆਲੋਚਨਾ ਵਿੱਚ ਦੇਣ)ਹਵਾ ਪ੍ਰਦੂਸ਼ਣਕੁਲਵੰਤ ਸਿੰਘ ਵਿਰਕਸਾਕਾ ਨੀਲਾ ਤਾਰਾਧਨੀ ਰਾਮ ਚਾਤ੍ਰਿਕਗੁਰੂ ਗ੍ਰੰਥ ਸਾਹਿਬਕੁਦਰਤਜਨਮਸਾਖੀ ਅਤੇ ਸਾਖੀ ਪ੍ਰੰਪਰਾਪੋਲੀਓਸਿਹਤਪੰਜਨਦ ਦਰਿਆਜ਼ੋਮਾਟੋਇਤਿਹਾਸਪੰਜਾਬੀ ਵਾਰ ਕਾਵਿ ਦਾ ਇਤਿਹਾਸਰਸਾਇਣਕ ਤੱਤਾਂ ਦੀ ਸੂਚੀਊਠਆਂਧਰਾ ਪ੍ਰਦੇਸ਼ਭਾਸ਼ਾ🡆 More