ਭਾਸ਼ਾ ਵਿਗਿਆਨ

ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।पाणिनि की अष्टाध्यायी

ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ।

ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ।

ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3. ਭਾਸ਼ਾ ਦੇ ਅਧਿਐਨ ਦਾ ਉਦੇਸ਼ ਇਸਦੀ ਅੰਦਰੂਨੀ ਬਣਤਰ ਦੀ ਖੋਜ ਕਰਨਾ ਹੈ। ਆਧੁਨਿਕ ਭਾਸ਼ਾ-ਵਿਗਿਆਨ ਨੂੰ ਗਤੀ ਪ੍ਰਦਾਨ ਕਰਨ ਵਾਲੇ ਦੂਜੇ ਭਾਸ਼ਾ-ਵਿਗਿਆਨੀ ਬੋਆਸ ਸਪੀਰ ਅਤੇ ਬਲੂਮ ਫੀਲਡ ਸਨ। ਬੋਆਸ ਨੇ ਸਮਕਾਲਿਕ ਵਰਣਨਾਤਮਿਕ ਅਧਿਐਨ ਤੇ ਬਲ ਦਿੱਤਾ। ਸਪੀਰ ਨੇ ਮਾਨਵ-ਵਿਗਿਆਨ ਅਤੇ ਸਮਾਜ-ਵਿਗਿਆਨ ਦੇ ਪਰਿਪੇਖ ਵਿੱਚ ਭਾਸ਼ਾ ਦੇ ਅਧਿਐਨ ਤੇ ਜ਼ੋਰ ਦਿੱਤਾ। ਬਲੂਮਫੀਲਡ ਨੇ ਵੀ ਵਰਣਨਾਤਮਿਕ ਭਾਸ਼ਾ-ਵਿਗਿਆਨ ਤੇ ਬਲ ਦਿੱਤਾ।

ਭਾਸ਼ਾ-ਵਿਗਿਆਨ ਦੇ ਕਈ ਸਕੂਲ ਸਨ ਜਿਵੇਂ ਬ੍ਰਿਟਿਸ਼ ਸਕੂਲ, ਲੰਦਨ ਸਕੂਲ, ਅਮਰੀਕੀ ਸਕੂਲ, ਕੋਪਨ ਹਾਗਨ ਅਤੇ ਪਰਾਗ ਸਕੂਲ।

ਹੋਰ ਵੇਖੋ

ਹਵਾਲੇ

ਸਰੋਤ: ਬਾਲ ਵਿਸ਼ਵਕੋਸ਼ (ਭਾਸ਼ਾ, ਸਾਹਿਤ ਅਤੇ ਸੱਭਿਆਚਾਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ

Tags:

ਪਾਣਿਨੀਭਾਸ਼ਾਮਨੁੱਖਵਿਆਕਰਨਵਿਗਿਆਨਸੰਸਕ੍ਰਿਤ

🔥 Trending searches on Wiki ਪੰਜਾਬੀ:

ਵੈਲਡਿੰਗਗੁਰੂ ਹਰਿਗੋਬਿੰਦਮਾਰਕਸਵਾਦੀ ਸਾਹਿਤ ਆਲੋਚਨਾਰਾਸ਼ਟਰੀ ਪੰਚਾਇਤੀ ਰਾਜ ਦਿਵਸਗੁਰੂ ਅਮਰਦਾਸਫ਼ਰੀਦਕੋਟ ਸ਼ਹਿਰਸੱਭਿਆਚਾਰ ਅਤੇ ਸਾਹਿਤਪੰਜਾਬ ਵਿਚ ਚੋਣਾਂ (ਲੋਕ ਸਭਾ ਤੇ ਵਿਧਾਨ ਸਭਾ)ਗੁਰੂ ਤੇਗ ਬਹਾਦਰਪੰਚਕਰਮਡਾ. ਦੀਵਾਨ ਸਿੰਘਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵਡਾ. ਹਰਚਰਨ ਸਿੰਘਕਰਮਜੀਤ ਅਨਮੋਲਨਿਮਰਤ ਖਹਿਰਾਆਨੰਦਪੁਰ ਸਾਹਿਬਪੰਜਾਬ ਵਿੱਚ 2019 ਭਾਰਤ ਦੀਆਂ ਆਮ ਚੋਣਾਂਪ੍ਰਹਿਲਾਦਏ. ਆਈ. ਆਰਟੀਫੀਸ਼ਲ ਇੰਟੈਲੀਜੈਂਸਦੇਬੀ ਮਖਸੂਸਪੁਰੀਅਤਰ ਸਿੰਘਮਾਰੀ ਐਂਤੂਆਨੈਤਪਾਲੀ ਭੁਪਿੰਦਰ ਸਿੰਘਭਾਰਤ ਦਾ ਪ੍ਰਧਾਨ ਮੰਤਰੀਕੇਂਦਰੀ ਸੈਕੰਡਰੀ ਸਿੱਖਿਆ ਬੋਰਡਪੰਥ ਪ੍ਰਕਾਸ਼ਕਾਰਲ ਮਾਰਕਸਗੁਰੂ ਨਾਨਕਵਾਰਭਾਰਤ ਦੀ ਸੰਵਿਧਾਨ ਸਭਾਇੰਦਰਸੱਸੀ ਪੁੰਨੂੰਭਗਤੀ ਲਹਿਰਮਨੁੱਖੀ ਸਰੀਰਗੁਰੂ ਗ੍ਰੰਥ ਸਾਹਿਬ ਦਾ ਸਾਹਿਤਕ ਪੱਖਸੱਟਾ ਬਜ਼ਾਰਸ਼ਰੀਂਹਵਾਕ ਦੀ ਪਰਿਭਾਸ਼ਾ ਅਤੇ ਕਿਸਮਾਂਮਹਾਤਮਾ ਗਾਂਧੀਪ੍ਰਗਤੀਵਾਦੀ ਯਥਾਰਥਵਾਦੀ ਪੰਜਾਬੀ ਨਾਵਲਲਾਲਾ ਲਾਜਪਤ ਰਾਏਭਗਤ ਸਿੰਘਨਿਬੰਧਪੋਪਗਿਆਨੀ ਦਿੱਤ ਸਿੰਘਮੋਬਾਈਲ ਫ਼ੋਨਜੱਸਾ ਸਿੰਘ ਰਾਮਗੜ੍ਹੀਆਸਿੰਘ ਸਭਾ ਲਹਿਰਕੂੰਜਰਾਜਨੀਤੀ ਵਿਗਿਆਨਪੰਜਾਬੀ ਭਾਸ਼ਾਵਾਰਤਕਆਧੁਨਿਕ ਪੰਜਾਬੀ ਕਵਿਤਾ ਵਿਚ ਜੁਝਾਰਵਾਦੀ ਰਚਨਾਮਜ਼੍ਹਬੀ ਸਿੱਖਈਸਟ ਇੰਡੀਆ ਕੰਪਨੀਅਨੰਦ ਸਾਹਿਬਵਾਰਿਸ ਸ਼ਾਹਕਣਕ ਦੀ ਬੱਲੀਖ਼ਲੀਲ ਜਿਬਰਾਨਚੰਦਰਮਾਸ਼ੇਰਫੁੱਟਬਾਲਗੁਰਚੇਤ ਚਿੱਤਰਕਾਰਕਾਵਿ ਸ਼ਾਸਤਰਅਸਤਿਤ੍ਵਵਾਦਦਿਨੇਸ਼ ਸ਼ਰਮਾਭਾਰਤ ਦੇ ਪ੍ਰਧਾਨ ਮੰਤਰੀਆਂ ਦੀ ਸੂਚੀਕਿਰਨ ਬੇਦੀਮੁਹੰਮਦ ਗ਼ੌਰੀਸੋਹਿੰਦਰ ਸਿੰਘ ਵਣਜਾਰਾ ਬੇਦੀਨਿੱਕੀ ਕਹਾਣੀਸਾਕਾ ਨਨਕਾਣਾ ਸਾਹਿਬਸੈਣੀਕਾਰੋਬਾਰਅਡੋਲਫ ਹਿਟਲਰਵਾਹਿਗੁਰੂਦੂਜੀ ਐਂਗਲੋ-ਸਿੱਖ ਜੰਗ🡆 More